ਇਸ ਦਿਨ ਹੋਵੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ
ਚੰਡੀਗੜ੍ਹ, 5 ਮਾਰਚ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 31 ਮਾਰਚ ਨੂੰ ਅਮ੍ਰਿਤਸਰ ਵਿਖੇ ਹੋਵੇਗਾ। ਇਸ ਬਜਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦਾ ਅਗਲੇ ਸਾਲ ਦਾ ਬਜਟ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਕਈ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਚਲਾਉਂਦੀ ਹੈ। ਜਿਨ੍ਹਾਂ ਬਾਰੇ ਇਸ ਇਜਲਾਸ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।