*ਨੀਨਾ ਮਿੱਤਲ ਅਤੇ ਅਨੀਲ ਠਾਕੁਰ ਦੀ ਪ੍ਰਧਾਨਗੀ ਹੇਠ ‘ਆਪ’ ਟਰੇਡ ਵਿੰਗ ਨੇ ਕੀਤੀ ਵੀਡੀਓ ਕਾਨਫਰੰਸਿੰਗ ਬੈਠਕ*
*ਚੰਡੀਗੜ੍ਹ, 4 ਮਈ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਟਰੇਡ ਐਂਡ ਇੰਡਸਟਰੀ ਵਿੰਗ ਪੰਜਾਬ ਦੇ ਪ੍ਰਧਾਨ ਨੀਨਾ ਮਿੱਤਲ ਤੇ ਵਾਇਸ ਪ੍ਰਧਾਨ ਅਨਿਲ ਠਾਕੁਰ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਵੀਡੀਓ ਕਾਨਫਰੰਸਿੰਗ ਜ਼ਰੀਏ ਅੱਜ ਪੂਰੇ ਪੰਜਾਬ ਦੇ ਟਰੇਡ ਐਂਡ ਇੰਡਸਟਰੀ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਵੀਡੀਓ ਕਾਨਫ਼ਰੰਸ ਵਿੱਚ ਪੰਜਾਬ ਦੇ ਜ਼ੋਨ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ।
ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ ਅੰਦਰ ਵਪਾਰ ਦੀ ਮੌਜੂਦਾ ਸਥਿਤੀ ਤੇ ਵਪਾਰੀਆਂ ਨੂੰ ਆਉਣ ਵਾਲੇ ਸਮੇਂ ਦੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ ਗਈ। ਚਰਚਾ ਦੌਰਾਨ ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਅਤੇ ਜੇਕਰ ਸਰਕਾਰ ਨੇ ਨਾ ਧਿਆਨ ਦਿੱਤਾ ਤਾਂ ਅੱਗੇ ਜਾ ਕੇ ਇਹ ਹਾਲਾਤ ਹੋਰ ਵੀ ਭਿਆਨਕ ਹੋ ਸਕਦੇ ਹਨ। ਦੇਸ ਦੀ ਪ੍ਰਗਤੀ ਵਿਚ ਵਪਾਰੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਹੁਣ ਇਸ ਸੰਕਟ ਦੀ ਘੜੀ ਦੇ ਵਿੱਚ ਸਰਕਾਰ ਨੂੰ ਵੀ ਵਪਾਰੀਆਂ ਦੀ ਸਾਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਛੋਟੇ ਵੱਡੇ ਵਪਾਰੀਆਂ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਘੋਸ਼ਣਾ ਵੀ ਜਲਦੀ ਕਰੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਵਪਾਰੀਆਂ ਦੀਆਂ ਕਾਰੋਬਾਰੀ ਲਿਮਟਾਂ, ਲੋਨ ਵਿਚ ਰਾਹਤ ਦੇਣ ਦੀ ਪ੍ਰਕਿਰਿਆ ਵੀ ਸਰਕਾਰ ਨੂੰ ਬਣਾਉਣੀ ਚਾਹੀਦੀ ਹੈ ਅਤੇ ਅਗਲੇ ਤਿੰਨ ਮਹੀਨਿਆਂ ਦੇ ਬਿਜਲੀ ਬਿੱਲ ਤੇ ਇਸ ਸਾਲ ਦਾ ਪ੍ਰਾਪਰਟੀ ਟੈਕਸ ਵੀ ਮੁਆਫ਼ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਸ ਲੌਕਡਾਊਨ ਦੇ ਚੱਲਦਿਆਂ ਅਤੇ ਅਗਲੇ ਦੋ ਤਿੰਨ ਸਾਲ ਤੱਕ ਲਗਭਗ ਕਾਰੋਬਾਰੀ ਚਾਹੇ ਉਹ ਦੁਕਾਨਦਾਰ ਹੈ ਜਾਂ ਇੰਡਸਟਰੀ ਬੁਰੀ ਤਰਾਂ ਪ੍ਰਭਾਵਿਤ ਹੋਣਗੇ। ਇਸ ਸਬੰਧੀ ਜਲਦੀ ਹੀ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਵੱਲੋਂ ਸਰਕਾਰ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ।
Punjab-Haryana ‘ਚ ਪਰਾਲੀ ਸਾੜਨ ਤੋਂ ਰੋਕਣ ਲਈ 26 ਕੇਂਦਰੀ ਟੀਮਾਂ ਤਾਇਨਾਤ, ਸਖ਼ਤ ਕਾਰਵਾਈ ਦੇ ਹੁਕਮ
Punjab-Haryana 'ਚ ਪਰਾਲੀ ਸਾੜਨ ਤੋਂ ਰੋਕਣ ਲਈ 26 ਕੇਂਦਰੀ ਟੀਮਾਂ ਤਾਇਨਾਤ, ਸਖ਼ਤ ਕਾਰਵਾਈ ਦੇ ਹੁਕਮ ਦਿੱਲੀ, 13ਅਕਤੂਬਰ(ਵਿਸ਼ਵ ਵਾਰਤਾ): ਹਵਾ ਗੁਣਵੱਤਾ ਪ੍ਰਬੰਧਨ...