ਇੰਡੀਅਨ ਪ੍ਰੀਮੀਅਰ ਲੀਗ-2024
ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ
ਮੁੰਬਈ ਨੇ ਦਿੱਲੀ ਨੂੰ ਦਿੱਤਾ 235 ਦੌੜਾਂ ਦਾ ਟੀਚਾ
ਪੜ੍ਹੋ, ਹੁਣ ਤੱਕ ਦੇ ਮੈਚ ਦਾ ਪੂਰਾ ਹਾਲ
ਚੰਡੀਗੜ੍ਹ, 7ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ-2024 ਦਾ 20ਵਾਂ ਮੈਚ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਮੁੰਬਈ ਇੰਡੀਅਨਜ਼ ਦਿੱਲੀ ਕੈਪੀਟਲਜ਼ ਨੂੰ 235 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ ‘ਚ ਦਿੱਲੀ ਨੇ 6 ਓਵਰਾਂ ‘ਚ ਇਕ ਵਿਕਟ ਦੇ ਨੁਕਸਾਨ ‘ਤੇ 46 ਦੌੜਾਂ ਬਣਾ ਲਈਆਂ ਹਨ। ਪ੍ਰਿਥਵੀ ਸ਼ਾਅ ਅਤੇ ਅਭਿਸ਼ੇਕ ਪੋਰੇਲ ਕ੍ਰੀਜ਼ ‘ਤੇ ਹਨ। ਡੇਵਿਡ ਵਾਰਨਰ 10 ਦੌੜਾਂ ਬਣਾ ਕੇ ਆਊਟ ਹੋ ਗਏ। ਉਹਨਾਂ ਨੂੰ ਰੋਮੀਓ ਸ਼ੈਫਰਡ ਨੇ ਹਾਰਦਿਕ ਪੰਡਯਾ ਦੇ ਹੱਥੋਂ ਕੈਚ ਕਰਵਾਇਆ। ਇਸ ਤੋਂ ਪਹਿਲਾਂ ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 5 ਵਿਕਟਾਂ ‘ਤੇ 234 ਦੌੜਾਂ ਬਣਾਈਆਂ। ਦੱਸ ਦਈਏ ਕਿ ਅੱਜ ਐਤਵਾਰ ਨੂੰ ਡਬਲ ਹੈਡਰ ਦੇ ਪਹਿਲੇ ਮੈਚ ‘ਚ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।