ਇੰਡੀਅਨ ਪ੍ਰੀਮੀਅਰ ਲੀਗ-2024
ਇਸ ਸੀਜ਼ਨ ’ਚ ਚੇਨਈ ਦੀ ਲਗਾਤਾਰ ਤੀਜੀ ਜਿੱਤ, ਕੋਲਕਾਤਾ ਨੂੰ ਦਿੱਤੀ ਮਾਤ
ਚੰਡੀਗੜ੍ਹ,9ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ-2024 ਸੀਜ਼ਨ 17 ਵਿੱਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਨੇ ਤੀਜਾ ਮੈਚ ਜਿੱਤ ਲਿਆ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 22ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 7 ਵਿਕਟਾਂ ਨਾਲ ਹਰਾਇਆ। ਦੱਸਣਯੋਗ ਹੈ ਕਿ ਕੋਲਕਾਤਾ ਨਾਈਟ ਰਾਈਡਰਜ਼ ਨੂੰ ਮੌਜੂਦਾ ਸੀਜ਼ਨ ਵਿੱਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਪਹਿਲਾਂ ਟੀਮ ਨੇ ਲਗਾਤਾਰ 3 ਮੈਚ ਜਿੱਤੇ ਹਨ। ਸੋਮਵਾਰ ਨੂੰ CSK ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 137 ਦੌੜਾਂ ਬਣਾਈਆਂ। CSK ਨੇ 17.4 ਓਵਰਾਂ ‘ਚ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਟੀਮ ਦੇ ਕਪਤਾਨ ਰੁਤੁਰਾਜ ਗਾਇਕਵਾੜ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਰਵਿੰਦਰ ਜਡੇਜਾ ਅਤੇ ਤੁਸ਼ਾਰ ਦੇਸ਼ਪਾਂਡੇ ਨੇ 3-3 ਵਿਕਟਾਂ ਲਈਆਂ। ਰਵਿੰਦਰ ਜਡੇਜਾ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ।