ਇੰਡੀਅਨ ਪ੍ਰੀਮੀਅਰ ਲੀਗ 2024
ਸਨਰਾਈਜ਼ਰਸ ਹੈਦਰਾਬਾਦ ਦੀ ਲਗਾਤਾਰ ਚੌਥੀ ਜਿੱਤ- ਦਿੱਲੀ ਨੂੰ ਹਰਾਇਆ
ਚੰਡੀਗੜ੍ਹ, 21ਅਪ੍ਰੈਲ(ਵਿਸ਼ਵ ਵਾਰਤਾ)- ਸਨਰਾਈਜ਼ਰਸ ਹੈਦਰਾਬਾਦ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੌਜੂਦਾ ਸੈਸ਼ਨ ‘ਚ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਹੈਦਰਾਬਾਦ ਦੀ ਟੀਮ ਨੇ ਸੀਜ਼ਨ ਦੇ 35ਵੇਂ ਮੁਕਾਬਲੇ ਵਿੱਚ ਦਿੱਲੀ ਕੈਪੀਟਲਜ਼ ਨੂੰ 67 ਦੌੜਾਂ ਨਾਲ ਹਰਾਇਆ। ਸ਼ਨੀਵਾਰ ਨੂੰ ਅਰੁਣ ਜੇਤਲੀ ਸਟੇਡੀਅਮ ‘ਚ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਨੇ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 266 ਦੌੜਾਂ ਬਣਾਈਆਂ। ਜਿਸਦੇ ਜਵਾਬ ‘ਚ ਦਿੱਲੀ ਦੀ ਟੀਮ 19.1 ਓਵਰਾਂ ‘ਚ 199 ਦੌੜਾਂ ‘ਤੇ ਆਲ ਆਊਟ ਹੋ ਗਈ।