ਅੰਮ੍ਰਿਤਸਰ, 5 ਜਨਵਰੀ – ਬੀਤੀ 3 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਖੁਦਕੁਸ਼ੀ ਕਰਨ ਵਾਲ ਉੱਘੇ ਹੋਟਲ ਵਪਾਰੀ ਅਤੇ ਚੀਫ ਖਾਲਸਾ ਦੀਵਾਨ ਦੇ ਬਰਖਾਸਤ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ| ਇਸ ਮੌਕੇ ਇੰਦਰਪ੍ਰੀਤ ਸਿੰਘ ਚੱਢਾ ਦੇ ਪਿਤਾ ਚਰਨਜੀਤ ਸਿੰਘ ਚੱਢਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਮੌਜੂਦ ਸਨ|
ਵਰਣਨਯੋਗ ਹੈ ਕਿ ਬੀਤੇ ਦਿਨੀਂ ਚੀਫ ਖਾਲਸਾ ਦੀਵਾਨ ਦੇ ਬਰਖਾਸਤ ਕੀਤੇ ਗਏ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇੱਕ ਕਥਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ| ਇਸ ਤੋਂ ਮਗਰੋਂ ਬੀਤੇ ਤਿੰਨ ਜਨਵਰੀ ਨੂੰ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ|
BREAKING NEWS :ਪੰਜਾਬ ਦੀਆਂ ਨਗਰ ਨਿਗਮ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
BREAKING NEWS :ਪੰਜਾਬ ਦੀਆਂ ਨਗਰ ਨਿਗਮ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਸਾਬਕਾ ਮੇਅਰ ਸਮੇਤ ਸਾਬਕਾ ਮੰਤਰੀ ਦੀ ਪਤਨੀ ਨੂੰ ਝੱਲਣੀ...