Advertisement
ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇੰਪਰੂਵਮੈਂਟ ਟਰੱਸਟ ਘੁਟਾਲੇ ਦੇ ਚਲ ਰਹੇ ਕੇਸ ਸਬੰਧੀ ਇੱਥੇ ਐਡੀਸ਼ਨਲ ਸੈਸ਼ਨ ਜੱਜ ਸ੍ਰ. ਜਸਵਿੰਦਰ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ ਜਿੱਥੇ ਸੁਣਵਾਈ ਉਪਰੰਤ ਮਾਣਯੋਗ ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ ਲਈ 6 ਨਵੰਬਰ ਦੀ ਤਾਰੀਕ ਤੈਅ ਕੀਤੀ ਗਈ|
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 11 ਵਜੇ ਦੇ ਕਰੀਬ ਸਥਾਨਕ ਅਦਾਲਤ ਕੰਪਲੈਕਸ ਵਿੱਚ ਪਹੁੰਚੇ ਅਤੇ ਲਗਭਗ ਪੌਣੇ ਘੰਟੇ ਤਕ ਅਦਾਲਤ ਕੰਪਲੈਕਸ ਵਿਚ ਰੁਕਣ ਉਪਰੰਤ ਇੱਥੋਂ ਰਵਾਨਾ ਹੋ ਗਏ|
ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਅਤੇ ਸਥਾਨਕ ਵਿਧਾਇਕ ਸ੍ਰ:ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ।
Advertisement