ਇੱਕ ਵਾਰ ਫਿਰ ਤੋਂ ਬਦਲੇਗਾ ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ
ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ
ਚੰਡੀਗੜ੍ਹ,14ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਦੇ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ , ਜਿਸਦੇ ਅਨੁਸਾਰ 17 ਜੁਲਾਈ ਤੋਂ ਸੂਬੇ ਦੇ ਸਰਕਾਰੀ ਦਫ਼ਤਰ ਅਤੇ ਜੋ ਚੰਡੀਗੜ੍ਹ ਵਿੱਚ ਵੀ ਸਥਿਤ ਹਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਣਗੇ।