ਮੋਹਾਲੀ 29 ਮਾਰਚ ( ਵਿਸ਼ਵ ਵਾਰਤਾ)- ਉੱਘੇ ਸਮਾਜ ਸੇਵੀ ਅਤੇ ਕਾਂਗਰਸੀ ਲੀਡਰ
ਗੁਰਸ਼ਰਨ ਸਿੰਘ ਰਿਆੜ ਅਤੇ ਸਰਬਜੀਤ ਸਿੰਘ ਰਿਆੜ ਨੂੰ ਉਦੋਂ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਸਰਦਾਰ ਉੱਤਮ ਸਿੰਘ (94) ਰਿਟਾਇਰਡ ਹੈਡ ਮਾਸਟਰ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ । ਉਹਨਾਂ ਦਾ ਅੱਜ ਸ਼ਾਮ ਅੰਤਿਮ ਸੰਸਕਾਰ ਕਰ ਦਿੱਤਾ ਗਿਆ ।
ਸਿਹਤ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਨੇ ਸਰਦਾਰ ਉੱਤਮ ਸਿੰਘ ਦੇ ਦੇਹਾਂਤ ਹੋਣ ਤੇ ਰਿਆੜ ਪਰਿਵਾਰ ਨਾਲ ਗਹਿਰੇ ਦੁੱਖ ਦਾ ਪਰਗਟਾਵਾ ਕਰਦੇ ਹੋਏ ਕਿਹਾ ਕਿ ਪਰਮਾਤਮਾ ਉਹਨਾਂ ਨੂੰ ਭਾਣਾਂ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ।