ਚੰਡੀਗੜ੍ਹ, 17 ਸਤੰਬਰ: ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਮਹਾਨ ਯੋਧਾ ਏਅਰ ਮਾਰਸ਼ਲ ਸਰਦਾਰ ਅਰਜਨ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਏਅਰ ਮਾਰਸ਼ਲ ਸਰਦਾਰ ਅਰਜਨ ਸਿੰਘ ਜੀ ਸਿੱਖ ਕੌਮ ਦਾ ਮਾਣ ਸਨ ਅਤੇ ਦੇਸ਼ ਦੀ ਸ਼ਾਨ ਸਨ ਜਿਨ੍ਹਾਂ ਨੇ ਦੇਸ਼ ਲਈ ਜ਼ਿੰਮੇਵਾਰੀ ਨਿਭਾਉਣ ਸਮੇਂ ਮਹੱਤਵਪੂਰਨ ਭੂਮਿਕਾ ਨਿਭਾਈ ਉਹਨਾਂ ਦਾ ਸਦੀਵੀ ਵਿਛੋੜਾ ਦੇ ਜਾਣ ਨਾਲ ਦੇਸ਼ ਕੌਮ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।ਵਾਹਿਗੁਰੂ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਸਮੂੰਹ ਪਰਿਵਾਰ ਨੂੰ ਅਤੇ ਸਬੰਧੀਆਂ ਨੂੰ ਵਿਛੋੜੇ ਨੂੰ ਬਰਦਾਸ਼ਤ ਕਰਨ ਦਾ ਬਲ ਬਖਸ਼ੇ: ਰਾਜਿੰਦਰ ਸਿੰਘ ਬਡਹੇੜੀ
Latest News: ਨੌਜਵਾਨਾਂ ਲਈ ਅਪਰੈਂਟਿਸਸ਼ਿਪ ਐਕਟ 1961 ਅਧੀਨ ਆਉਂਦੇ ਅਦਾਰਿਆਂ ਵਿੱਚ ਅਪਰੈਂਟਿਸਸ਼ਿਪ ਕਰਨ ਦਾ ਸੁਨਹਿਰੀ ਮੌਕਾ
Latest News: ਨੌਜਵਾਨਾਂ ਲਈ ਅਪਰੈਂਟਿਸਸ਼ਿਪ ਐਕਟ 1961 ਅਧੀਨ ਆਉਂਦੇ ਅਦਾਰਿਆਂ ਵਿੱਚ ਅਪਰੈਂਟਿਸਸ਼ਿਪ ਕਰਨ ਦਾ ਸੁਨਹਿਰੀ ਮੌਕਾ ਕਪੂਰਥਲਾ, 12 ਜਨਵਰੀ...