ਏਸ਼ੀਅਨ ਗੇਮਜ਼ – ਭਾਰਤੀ ਪੁਰਸ਼ ਹਾਕੀ ਟੀਮ ਨੇ ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ,4ਅਕਤੂਬਰ(ਵਿਸ਼ਵ ਵਾਰਤਾ)-ਅੱਜ ਏਸ਼ੀਅਨ ਖੇਡਾਂ ਵਿੱਚ ਚੰਗੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਭਾਰਤੀ ਪੁਰਸ਼ ਹਾਕੀ ਟੀਮ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਫਾਈਨਲ ਵਿੱਚ ਪਹੁੰਚ ਗਈ ਹੈ। ਭਾਰਤ ਲਈ ਹਾਰਦਿਕ ਸਿੰਘ ,ਮਨਦੀਪ ਸਿੰਘ ,ਲਲਿਤ ਉਪਾਧਿਆਏ, ਅਮਿਤ ਰੋਹੀਦਾਸ ਅਤੇ ਅਭਿਸ਼ੇਕ ਨੇ ਗੋਲ ਕੀਤੇ। ਭਾਰਤੀ ਹਾਕੀ ਟੀਮ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
https://x.com/BhagwantMann/status/1709506009356771513?s=20
ਉਹਨਾਂ ਨੇ ਸ਼ੋਸ਼ਲ ਮੀਡੀਆ ਨੇ ਟੀਮ ਨੂੰ ਵਧਾਈ ਦਿੰਦਿਆਂ ਲਿਖਿਆ ” ਭਾਰਤੀ ਹਾਕੀ ਟੀਮ ਨੇ ਏਸ਼ੀਅਨ ਗੇਮਜ਼ ਦੇ ਪੁਰਸ਼ਾਂ ਦੇ ਸੈਮੀ ਫ਼ਾਈਨਲ ਵਿੱਚ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਫ਼ਾਈਨਲ ਵਿੱਚ ਪਹੁੰਚ ਕੇ ਇੱਕ ਹੋਰ ਤਮਗ਼ਾ ਪੱਕਾ ਕਰ ਦਿੱਤਾ….ਸਮੁੱਚੀ ਟੀਮ ਨੂੰ ਬਹੁਤ ਬਹੁਤ ਮੁਬਾਰਕਾਂ… ਨਾਲ ਹੀ ਫ਼ਾਈਨਲ ਲਈ ਸਾਡੀ ਟੀਮ ਨੂੰ ਸ਼ੁਭਕਾਮਨਾਵਾਂ…”