ਏਸ਼ੀਆ ਕੱਪ-2023 ਦਾ ਫਾਈਨਲ ਮੁਕਾਬਲਾ ਅੱਜ ਭਾਰਤ ਤੇ ਸ਼੍ਰੀਲੰਕਾ ਵਿਚਾਲੇ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,17ਸਤੰਬਰ(ਵਿਸ਼ਵ ਵਾਰਤਾ) ਏਸ਼ੀਆ ਕੱਪ-2023 ਦਾ ਫਾਈਨਲ ਮੈਚ ਅੱਜ (ਐਤਵਾਰ ਨੂੰ) ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ। ਇਹ ਮੁਕਾਬਲਾ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ। ਦੱਸ ਦਈਏ ਕਿ ਭਾਰਤ ਕੋਲ 5 ਸਾਲ ਬਾਅਦ ਇਹ ਖਿਤਾਬ ਆਪਣੇ ਨਾਮ ਕਰਨ ਦਾ ਮੌਕਾ ਹੋਵੇਗਾ, ਜਦਕਿ ਮੌਜੂਦਾ ਚੈਂਪੀਅਨ ਸ਼੍ਰੀਲੰਕਾ ਆਪਣੇ ਖਿਤਾਬ ਦਾ ਬਚਾਅ ਕਰਨਾ ਚਾਹੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਮੁਹੰਮਦ ਸਿਰਾਜ।
ਸ੍ਰੀਲੰਕਾ: ਦਾਸੁਨ ਸ਼ਨਾਕਾ (ਕਪਤਾਨ), ਪਥੁਮ ਨਿਸਾਂਕਾ, ਕੁਸਲ ਪਰੇਰਾ, ਕੁਸਲ ਮੈਂਡਿਸ (ਵਿਕਟਕੀਪਰ), ਸਦਿਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਦੁਸ਼ਨ ਹੇਮੰਥਾ, ਦੁਨੀਥ ਵੇਲਾਲੇਗੇ, ਮੈਥਿਸ਼ ਪਥੀਰਾਨਾ ਅਤੇ ਪ੍ਰਮੋਦ ਮਦੁਸ਼ਨ।