ਐਸ.ਸੀ ਕਮਿਸ਼ਨ ਦੇ ਮੈਂਬਰਾਂ ਵਲੋਂ ਸ਼ਿਕਾਇਤ ਸਬੰਧੀ ਰਿਕਾਰਡ ਦੀ ਜਾਂਚ
ਜਲੰਧਰ 25 ਮਾਰਚ (ਵਿਸ਼ਵ ਵਾਰਤਾ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਸ੍ਰੀ ਗਿਆਨ ਚੰਦ ਅਤੇ ਸ੍ਰੀ ਪ੍ਰਭਦਿਆਲ ਵਲੋਂ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਦੇ ਦਫ਼ਤਰ ਵਿਖੇ ਸਰਵਿਸ ਮੈਟਰ ਅਤੇ ਜਾਅਲੀ ਐਸ.ਸੀ. ਸਰਟੀਫਿਕੇਟਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਬੰਧਿਤ ਵਿਭਾਗਾਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ।
ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨਰ ਦੇ ਮੈਂਬਰ ਸ੍ਰੀ ਗਿਆਨ ਚੰਦ ਅਤੇ ਸ੍ਰੀ ਪ੍ਰਭਦਿਆਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਤਾਂ ਜੋ ਉਨਾ ਨੂੰ ਬਿਨਾ ਵਜ੍ਹਾ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜਿਥੇ ਸ਼ਿਕਾਇਤ ਸਬੰਧੀ ਰਿਕਾਰਡ ਦੀ ਜਾਂਚ ਕੀਤੀ ਗਈ ਉਥੇ ਹੀ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰੀ ਪ੍ਰਕਿਰਿਆ ਨੂੰ ਸਰਲ ਬਣਾਉਣ ਸਬੰਧੀ ਵੀ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਜਲੰਧਰ ਅਤੇ ਬਰਨਾਲਾ , ਸਕੱਤਰ ਮੰਡੀ ਬੋਰਡ ਜਲੰਧਰ ਦੇ ਅਧਿਕਾਰੀ ਅਤੇ ਸ਼ਿਕਾਇਤ ਕਰਤਾ ਵੀ ਹਾਜ਼ਰ ਸਨ।