ਐੱਸ.ਵਾਈ.ਐੱਲ ‘ਤੇ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ ਦਿੱਤੇ ਸਖਤ ਨਿਰਦੇਸ਼

501
Advertisement


ਨਵੀਂ ਦਿੱਲੀ, 7 ਸਤੰਬਰ : ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨ ਅੱਜ ਸਤਲੁਜ ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ) ਮਾਮਲੇ ਤੇ ਸੁਣਵਾਈ ਕਰਦਿਆਂ ਆਪਣਾ ਫੁਰਮਾਨ ਸੁਣਾ ਦਿੱਤਾ ਹੈ| ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਤੇ ਹਰਿਆਣਾ ਵਿਚਕਾਰ ਮਸਲਾ ਹੱਲ ਕਰਨ ਲਈ 6 ਹਫਤਿਆਂ ਦਾ ਸਮਾਂ ਦਿੱਤਾ ਹੈ| ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 8 ਨਵੰਬਰ ਨੂੰ ਹੋਵੇਗੀ|
ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਦੋਨਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਇਸ ਮਸਲੇ ਨੂੰ ਲੈ ਕੇ ਕੋਈ ਵੀ ਧਰਨਾ ਪ੍ਰਦਰਸ਼ਨ ਨਾ ਹੋਵੇ| ਦੱਸਣਯੋਗ ਹੈ ਕਿ ਐਸ.ਵਾਈ.ਐਲ ਮੁੱਦੇ ਨੂੰ ਲੈ ਕੇ ਪਿਛਲੇ ਕੁਝ ਮਹੀਨਿਆਂ ਦੌਰਾਨ ਤਣਾਅ ਵਾਲੇ ਹਾਲਾਤ ਬਣ ਚੁੱਕੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ ਹੈ|

Advertisement

LEAVE A REPLY

Please enter your comment!
Please enter your name here