ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਦਾ ਸਪੈਸ਼ਲ ਆਪਰੇਸ਼ਨ, ਦੋ ਸ਼ੂਟਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 23ਅਪ੍ਰੈਲ(ਵਿਸ਼ਵ ਵਾਰਤਾ)- ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਦੇ ਐਸਐਸਪੀ ਆਈਪੀਐਸ ਅਧਿਕਾਰੀ ਸਵਪਨ ਸ਼ਰਮਾ ਦੀ ਅਗਵਾਈ ‘ਚ ਜਲੰਧਰ ਤੋਂ ਖਾਸ ਟੀਮਾਂ ਪੰਜਾਬ ਤੋਂ ਬਾਹਰ ਗਈਆਂ,ਅਤੇ ਉਨ੍ਹਾਂ ਨੇ ਸਪੈਸ਼ਲ ਆਪਰੇਸ਼ਨ ਨੂੰ ਅੰਜਾਮ ਦਿੱਤਾ। ਜਿਸ ਵਿੱਚ ਦੋ ਸ਼ੂਟਰਾਂ ਨੂੰ ਕਾਬੂ ਕੀਤਾ ਗਿਆ ਹੈ। ਇੱਕ ਆਰੋਪੀ ਯੂਪੀ ਤੋਂ ਫੜਿਆ ਗਿਆ, ਜਦ ਕਿ ਦੂਜਾ ਆਰੋਪੀ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਦੱਸਿਆ ਜਾ ਰਿਹਾ ਹੈ।ਐਸਐਸਪੀ ਸਵਪਨ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਪੂਰੇ ਆਪ੍ਰੇਸ਼ਨ ਨੂੰ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਨੇ ਸਾਂਝੇ ਤੌਰ ਤੇ ਅੰਜਾਮ ਦਿੱਤਾ ਹੈ। ਜਿਸ ਵਿੱਚ ਵੱਡੀ ਸਫਲਤਾ ਪ੍ਰਾਪਤ ਹੋਈ ਹੈ।
ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਵਿੱਚ ਜੁੱਟੀ ਹੈ।ਜਲਦੀ ਹੀ ਮਾਮਲੇ ਨਾਲ ਜੁੜੇ ਬਾਕੀ ਤੱਥ ਵੀ ਸਾਹਮਣੇ ਆਉਣ ਦੀ ਉਮੀਦ ਹੈ।