ਗੁਰਦਾਸਪੁਰ/ਬਟਾਲਾ, 25 ਸਤੰਬਰ (ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਨੀਲ ਜਾਖਡ਼ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਬਾਦਲਾਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਨੇ ਅਕਾਲੀ ਸਰਕਾਰ ਬਣਨ ’ਤੇ ਕਰਜ਼ਾ ਮੁਆਫ ਕਰਨ ਦੇ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਇਸ ਵਾਅਦੇ ਤੋਂ ਪਲਟਦਿਆਂ ਕਿਸਾਨਾਂ ਨਾਲ ਸਰਾਸਰ ਧੋਖਾ ਕੀਤਾ।
ਬਟਾਲਾ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖਡ਼ ਨੇ ਨਵੰਬਰ, 2006 ਦੇ ਇਕ ਅਖ਼ਬਾਰ ਵਿੱਚ ਛਪੀ ਖਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਨੇ ਉਨਾਂ ਦੀ ਪਾਰਟੀ ਦੇ ਸੱਤਾ ਵਿੱਚ ਆਉਣ ’ਤੇ ਖੇਤੀ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਲਗਾਤਾਰ ਦੋ ਵਾਰ ਸਰਕਾਰ ਬਣਾ ਲੈਣ ਤੋਂ ਬਾਅਦ ਵੀ ਅਕਾਲੀਆਂ ਨੇ ਕਿਸਾਨਾਂ ਨੂੰ ਫੁੱਟੀ ਕੌਡੀ ਨਹੀਂ ਦਿੱਤੀ ਅਤੇ ਹੁਣ ਉਹ ਕਿਹਡ਼ੇ ਮੰੂਹ ਨਾਲ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਅਲੋਚਨਾ ਕਰ ਰਹੇ ਹਨ।
ਸ੍ਰੀ ਜਾਖਡ਼ ਨੇ ਕਿਹਾ ਕਿ ਜੇਕਰ ਬਾਦਲ ਮੰਨਦੇ ਹਨ ਕਿ ਕਰਜ਼ਾ ਮੁਆਫੀ ਦੀ ਦੋ ਲੱਖ ਰੁਪਏ ਦੀ ਰਾਸ਼ੀ ਘੱਟ ਹੈ ਤਾਂ ਫੇਰ ਇਨਾਂ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਪੰਜਾਬ ਦੇ ਕਿਸਾਨਾਂ ਦਾ ਪੱਖ ਰੱਖਣ ਲਈ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਭਾਵੇਂ ਅਕਾਲੀ ਸਰਕਾਰੀ ਖਜ਼ਾਨੇ ਵਿੱਚ ਦੁਆਨੀ ਵੀ ਨਹੀਂ ਛੱਡ ਕੇ ਗਏ ਪਰ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਵਾਅਦਾ ਪੁਗਾਉਂਦਿਆਂ 10.25 ਲੱਖ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਿਨਾਂ ਵਿੱਚ 8.25 ਲੱਖ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲਕੀਰ ਫੇਰ ਦਿੱਤੀ ਹੈ।
ਬਟਾਲਾ ਵਿੱਚ ਪੀਣ ਵਾਲੇ ਦੂਸ਼ਿਤ ਪਾਣੀ ਨਾਲ 37 ਲੋਕ ਦੇ ਮਾਰੇ ਜਾਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਸ੍ਰੀ ਜਾਖਡ਼ ਨੇ ਕਿਹਾ ਕਿ ਉਨਾਂ ਨੂੰ ਚੰਗੀ ਤਰਾਂ ਯਾਦ ਹੈ ਕਿ ਇਸ ਮਸਲੇ ’ਤੇ ਨਾ ਸਿਰਫ ਉਨਾਂ ਨੇ ਰੋਸ ਧਰਨਾ ਦਿੱਤਾ ਸੀ ਸਗੋਂ ਇਸ ਨੂੰ ਵਿਧਾਨ ਸਭਾ ਵਿੱਚ ਵੀ ਚੁੱਕਿਆ ਸੀ। ਉਨਾਂ ਨੇ ਵਾਅਦਾ ਕੀਤਾ ਕਿ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੰਸਦ ਵਿੱਚ ਉਠਾਉਣਗੇ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...