ਮਾਨਸਾ, 15 ਮਾਰਚ 2020(ਵਿਸ਼ਵ ਵਾਰਤਾ) -ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪੱਤਰ ਦੇ ਮੱਦੇਨਜ਼ਰ ਲੋਕ ਹਿੱਤ ਵਿੱਚ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਕੋਰੋਨਾ ਵਾਇਰਸ (COVID-19) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਮੂਹ ਸਿਨੇਮਾ ਹਾਲ, ਜਿਮ, ਸਵੀਮਿੰਗ ਪੂਲ 14 ਮਾਰਚ 2020 ਤੋਂ ਅਗਲੇ ਹੁਕਮਾਂ ਤੱਕl ਬੰਦ ਰਹਿਣਗੇ।
ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਇਸ ਤੋਂ ਇਲਾਵਾ ਪਬਲਿਕ ਇੱਕਠ ਜਿਵੇਂ ਖੇਡ ਵਨੰਗੀਆਂ, ਕਾਨਫਰੰਸ, ਸਭਿਆਚਾਰਕ ਪ੍ਰੋਗਰਾਮ, ਮੇਲੇ ਅਤੇ ਪ੍ਰਦਰਸ਼ਨੀਆਂ ਕਰਨ/ਲਗਾਉਣ ‘ਤੇ ਵੀ ਮਨਾਹੀ ਲਗਾਈ ਹੈ।
ਵਿਸ਼ਵ ਵਾਰਤਾ