• Latest
  • Trending
ਕਰਜ਼ਾ ਮੁਆਫੀ ਬਾਰੇ ਕਿਸਾਨਾਂ ਨੂੰ ਗੁੰਮਰਾਹ ਕਰਨ ’ਤੇ ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ’ਤੇ ਵਰੇ

ਕਰਜ਼ਾ ਮੁਆਫੀ ਬਾਰੇ ਕਿਸਾਨਾਂ ਨੂੰ ਗੁੰਮਰਾਹ ਕਰਨ ’ਤੇ ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ’ਤੇ ਵਰੇ

8 years ago
Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

10 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

32 minutes ago
International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

2 hours ago
Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

2 hours ago
IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

2 hours ago
Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

3 hours ago
Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

4 hours ago
Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

4 hours ago
Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

4 hours ago
Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

4 hours ago
Hindi News
English News
Wednesday, December 17, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਕਰਜ਼ਾ ਮੁਆਫੀ ਬਾਰੇ ਕਿਸਾਨਾਂ ਨੂੰ ਗੁੰਮਰਾਹ ਕਰਨ ’ਤੇ ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ’ਤੇ ਵਰੇ

October 22, 2017
in ਪੰਜਾਬ
ਕਰਜ਼ਾ ਮੁਆਫੀ ਬਾਰੇ ਕਿਸਾਨਾਂ ਨੂੰ ਗੁੰਮਰਾਹ ਕਰਨ ’ਤੇ ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ’ਤੇ ਵਰੇ

ਚੰਡੀਗੜ, 22 ਅਕਤੂਬਰ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 10 ਲੱਖ 25 ਹਜ਼ਾਰ ਕਿਸਾਨਾਂ ਲਈ ਸਿੱਧੇ ਤੌਰ ’ਤੇ ਲਾਹੇਵੰਦ ਸਿੱਧ ਹੋਣ ਵਾਲੀ ਸਰਕਾਰ ਦੀ 9500 ਕਰੋੜ ਰੁਪਏ ਦੀ ਖੇਤੀ ਕਰਜ਼ਾ ਮੁਆਫੀ ਸਕੀਮ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਖਤ ਆਲੋਚਨਾ ਕੀਤੀ ਹੈ।ਸੂਬਾ ਸਰਕਾਰ ਵਿਰੁੱਧ ਝੂਠੇ ਅਤੇ ਨਿਰਆਧਾਰ ਦੋਸ਼ ਲਾ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ’ਤੇ ਵਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਤੇ ਹੋਰ ਵਰਗਾਂ ਲਈ ਇਕ ਵੀ ਕਦਮ ਚੁੱਕਣ ਵਿੱਚ ਪੂਰੀ ਤਰਾਂ ਨਾਕਾਮ ਰਹੇ ਜਦਕਿ ਹੁਣ ਕਾਂਗਰਸ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਨੂੰ ਨਿੰਦਿਆ ਜਾ ਰਿਹਾ ਹੈ        ਇਸ ਸਾਲ ਦੇ ਜੂਨ ਮਹੀਨੇ ਵਿੱਚ ਵਿਧਾਨ ਸਭਾ ’ਚ ਆਪਣੀ ਸਰਕਾਰ ਵੱਲੋਂ ਖੇਤੀ ਕਰਜ਼ਾ ਮੁਆਫੀ ਸਕੀਮ ਦੇ ਕੀਤੇ ਐਲਾਨ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਬਾਦਲ ਨੇ ਤਾਂ ਵਿਧਾਨ ਸਭਾ ਦੇ ਇਸ ਇਜਲਾਸ ਵਿੱਚ ਇਸੇ ਸਮੇਂ ਦੌਰਾਨ ਚਿਹਰਾ ਵੀ ਨਹੀਂ ਵਿਖਾਇਆ। ਮੁੱਖ ਮੰਤਰੀ ਨੇ ਆਖਿਆ ਕਿ ਅਸਲ ਵਿੱਚ ਉਸ ਵੇਲੇ ਇਸ ਮੁੱਦੇ ’ਤੇ ਅਕਾਲੀਆਂ ਕੋਲ ਸਰਕਾਰ ਦੀ ਗੱਲ ਸੁਣਨ ਦਾ ਸਬਰ ਹੀ ਨਹੀਂ ਸੀ। ਉਨਾਂ ਆਖਿਆ ਕਿ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਅਕਾਲੀਆਂ ਕੋਲ ਹਾਂ-ਪੱਖੀ ਪ੍ਰੋਗਰਾਮ ਨਹੀਂ ਹੈ ਸਗੋਂ ਉਹ ਆਪਣੀ ਸਿਆਸੀ ਚੌਧਰ ਚਮਕਾਉਣ ਲਈ ਅਜਿਹੇ ਸਿਆਸੀ ਢਕਵੰਜ ਦਾ ਹੀ ਸਹਾਰਾ ਲੈ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਨਾਂਹ-ਪੱਖੀ ਏਜੰਡੇ ਨੂੰ ਉਭਾਰਨ ਵਿਰੁੱਧ ਅਕਾਲੀਆਂ ਨੂੰ ਖਬਰਦਾਰ ਕਰਦਿਆਂ ਆਖਿਆ ਕਿ ਪੰਜਾਬ ਦੇ ਲੋਕ ਹੁਣ ਅਕਾਲੀਆਂ ਦੇ ਅਜਿਹੇ ਝਾਂਸੇ ਵਿੱਚ ਆਉਣ ਵਾਲੇ ਨਹੀਂ ਅਤੇ ਨਾ ਹੀ ਸੂਬਾ ਵਾਸੀ ਅਜਿਹੀਆਂ ਚਾਲਾਂ ਨੂੰ ਸਹਿਣ ਕਰਨਗੇ ਕਿਉਂਕਿ ਉਹ ਸ਼ਾਂਤੀ ਨਾਲ ਰਹਿਣ ਤੇ ਅੱਗੇ ਵੱਧਣਾ ਚਾਹੁੰਦੇ ਹਨ।        ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀਆਂ ਨੂੰ ਸਿਰਫ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਦੀ ਪੁਸ਼ਤਪਨਾਹੀ ਨਾਲ ਹੀ ਸਰੋਕਾਰ ਹੈ ਅਤੇ ਉਨਾਂ ਨੇ ਪਿਛਲੇ ਇਨਾਂ ਸਾਲਾਂ ਵਿੱਚ ਪੰਜਾਬ ਤੇ ਇੱਥੇ ਦੇ ਲੋਕਾਂ ਦੀ ਤਰੱਕੀ ਤੇ ਭਲਾਈ ਲਈ ਸੋਚਣ ਦੀ ਬਜਾਏ ਨਿੱਜਵਾਦ ਨੂੰ ਹੀ ਪਾਲਿਆ ਹੈ। ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕਰਜ਼ਾ ਮੁਆਫੀ ਬਾਰੇ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ’ਤੇ ਸਖਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਉਨਾਂ ਵੱਲੋਂ ਲਾਏ ਦੋਸ਼ਾਂ ਵਿੱਚੋਂ ਇਕ ਦੋਸ਼ ਵੀ ਸਿੱਧ ਕਰਨ ਦੀ ਚੁਣੌਤੀ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਬਾਦਲ ਆਪਣੇ ਸ਼ਾਸਨਕਾਲ ਦੌਰਾਨ ਕਿਸਾਨਾਂ ਦੇ ਭਲੇ ਲਈ ਇਕ ਵੀ ਕਦਮ ਚੁੱਕਣ ਵਿੱਚ ਨਾਕਾਮ ਰਹੇ ਹਨ ਅਤੇ ਹੁਣ ਪਿਛਲੀ ਅਕਾਲੀ-ਭਾਜਪਾ ਸਰਕਾਰ ਪਾਸੋਂ ਵਿਰਸੇ ਵਿੱਚ ਮਿਲੇ ਖਾਲੀ ਖਜ਼ਾਨੇ ਦੇ ਬਾਵਜੂਦ ਕਾਂਗਰਸ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਿਸਾਨ ਭਲਾਈ ਕਦਮਾਂ ਨੂੰ ਛਟਿਆਉਣ ਲਈ ਬਾਦਲ ਢੀਠਪੁਣੇ ਦੀ ਹੱਦ ’ਤੇ ਜਾ ਪਹੁੰਚੇ ਹਨ। ਕਈ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਸਬੰਧੀ ਅਕਾਲੀ ਦਲ ਵੱਲੋਂ ਲਾਏ ਦੋਸ਼ਾਂ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਅਕਾਲੀ ਇਕ ਵਾਰ ਫਿਰ ਸੱਚ ਨੂੰ ਤੋੜ-ਮਰੋੜ ਕੇ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨਾਂ ਕਿਹਾ ਕਿ ਅਸਲ ਵਿੱਚ ਸਰਕਾਰ ਨੇ 20 ਵਿਦਿਆਰਥੀਆਂ ਤੋਂ ਘੱਟ ਦੀ ਨਫਰੀ ਵਾਲੇ 800 ਸਰਕਾਰੀ ਸਕੂਲਾਂ ਦਾ ਇਕ ਕਿਲੋਮੀਟਰ ਦੇ ਘੇਰੇ ਵਿੱਚ ਨਾਲ ਲੱਗਦੇ ਸਕੂਲਾਂ ’ਚ ਰਲੇਵਾਂ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਅਕਾਲੀ-ਭਾਜਪਾ ਸਰਕਾਰ ਨੇ ਬਾਕੀ ਖੇਤਰਾਂ ਵਾਂਗ ਸੂਬੇ ਦਾ ਸਿੱਖਿਆ ਢਾਂਚਾ ਵੀ ਲੀਰੋ-ਲੀਰ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਕੂਲ, ਕਾਲਜ ਅਤੇ ਤਕਨੀਕੀ ਸੰਸਥਾਵਾਂ ਨਿੱਘਰ ਗਈਆਂ ਸਨ ਅਤੇ ਉਨਾਂ ਦੀ ਸਰਕਾਰ ਸੂਬੇ ਦੇ ਸਿੱਖਿਆ ਢਾਂਚੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਉਨਾਂ ਆਖਿਆ ਕਿ ਕੁਝ ਸਕੂਲਾਂ ਦਾ ਬਾਕੀ ਸਕੂਲਾਂ ਵਿੱਚ ਰਲੇਵਾਂ ਕਰਨ ਦੇ ਫੈਸਲੇ ਨਾਲ ਅਧਿਆਪਕ ਅਮਲੇ ਦੀ ਵਰਤੋਂ ਬਿਹਤਰ ਢੰਗ ਨਾਲ ਕੀਤੀ ਜਾਵੇਗੀ ਕਿਉਂ ਜੋ ਬਾਦਲਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਅਧਿਆਪਕਾਂ ਦੀ ਬਹੁਤ ਜ਼ਿਆਦਾ ਥੁੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਫੈਸਲੇ ਦਾ ਵਿਦਿਆਰਥੀਆਂ ’ਤੇ ਕੋਈ ਨਾਂਹ-ਪੱਖੀ ਅਸਰ ਪੈਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਬਾਦਲਾਂ ਨੇ ਸੂਬੇ ਵਿੱਚ ਸਿੱਖਿਆ, ਸਿਹਤ, ਸਨਅਤ ਅਤੇ ਖੇਤੀਬਾੜੀ ਸਮੇਤ ਹਰੇਕ ਖੇਤਰ ਦਾ ਬੇੜਾਗਰਕ ਕਰ ਦਿੱਤਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਾਸੀਆਂ ਨੇ ਅਕਾਲੀਆਂ ਨੂੰ ਇਤਿਹਾਸਕ ਹਾਰ ਦੇ ਕੇ ਇਸ ਲਈ ਸਬਕ ਵੀ ਸਿਖਾਇਆ। ਉਨਾਂ ਆਖਿਆ ਕਿ ਅਕਾਲੀ ਦਲ ਹੁਣ ਪੰਜਾਬ ਦੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਲਈ ਹਾੜੇ ਪਾ ਰਿਹਾ ਹੈ ਅਤੇ ਇਸ ਲਈ ਹਰ ਕਿਸਮ ਦੀ ਚਾਲਬਾਜ਼ੀ ਦਾ ਸਹਾਰਾ ਲੈ ਰਿਹਾ ਹੈ। ਉਨਾਂ ਆਖਿਆ ਕਿ ਪੰਜਾਬ ਦੇ ਲੋਕ ਹੁਣ ਬਾਦਲਾਂ ਵੱਲੋਂ ਉਨਾਂ ਨੂੰ ਹੋਰ ਬੁੱਧੂ ਬਣਾਉਣ ਦੇ ਝਾਂਸੇ ਵਿੱਚ ਨਹੀਂ ਆਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਨੇ ਅਕਾਲੀਆਂ ਨੂੰ ਸੂਬੇ ਦੇ ਵਿਕਾਸ ਤੇ ਤਰੱਕੀ ਲਈ ਕੁਝ ਕਰਨ ਵਾਸਤੇ 10 ਸਾਲ ਦਿੱਤੇ ਸਨ ਪਰ ਬਾਦਲ ਲੋਕਾਂ ਦੀਆਂ ਆਸਾਂ ’ਤੇ ਖਰਾ ਉਤਰਣ ਵਿੱਚ ਪੂਰੀ ਤਰਾਂ ਅਸਫਲ ਰਹੇ। ਇਸ ਦੇ ਉਲਟ ਬਾਦਲਾਂ ਨੇ ਇਸ ਸਮੇਂ ਨੂੰ ਲੋਕਾਂ ਨੂੰ ਲੁੱਟ-ਲੁੱਟ ਕੇ ਆਪਣੀਆਂ ਜੇਬਾਂ ਭਰਨ ਲਈ ਵਰਤਿਆ ਜਿਸ ਨਾਲ ਸੂਬੇ ਦਾ ਖਜ਼ਾਨਾ ਖਾਲੀ ਹੋਣ ਕਰਕੇ ਲੋਕਾਂ ’ਤੇ ਅਣਕਿਆਸਿਆ ਬੋਝ ਪਿਆ। ਉਨਾਂ ਕਿਹਾ ਕਿ ਸੂਬੇ ਦੇ ਹਿੱਤ ਵਿੱਚ ਉਨਾਂ ਦੀ ਸਰਕਾਰ ਦਾ ਸਮਰਥਨ ਤੇ ਸਹਿਯੋਗ ਕਰਨ ਦੀ ਥਾਂ ਅਕਾਲੀ ਮੁੜ ਗੰਦੀ ਖੇਡ ਖੇਡਣ ਵੱਲ ਤੁਰ ਪਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨਾਂ ਦੀ ਸਰਕਾਰ ਕਾਂਗਰਸ ਦੇ ਮੈਨੀਫੈਸਟੋ ਵਿੱਚ ਕੀਤੇ ਇਕ-ਇਕ ਵਾਅਦੇ ਨੂੰ ਲਾਗੂ ਕਰਨ ਲਈ ਵਚਨਬੱਧ ਹੈ ਅਤੇ ਅਕਾਲੀਆਂ ਵੱਲੋਂ ਵਿਰਸੇ ਵਿੱਚ ਦਿੱਤੇ ਮਾਲੀ ਸੰਕਟ ਦੀ ਪ੍ਰਵਾਹ ਕੀਤੇ ਬਿਨਾਂ ਸੂਬੇ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਲੀਹ ’ਤੇ ਲਿਆਉਣ ਦੇ ਢੰਗ-ਤਰੀਕੇ ਲੱਭਣਾ ਜਾਰੀ ਰੱਖੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

by Ranjit Singh
December 17, 2025
0

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ ਸੰਗਰੂਰ, 17 ਦਸੰਬਰ 2025...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
December 17, 2025
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

by Ranjit Singh
December 17, 2025
0

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: 'ਆਪ' ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ ਚੰਡੀਗੜ੍ਹ, 17 ਦਸੰਬਰ 2025...

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

by Ranjit Singh
December 17, 2025
0

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ)- ਆਈਪੀਐਲ (IPL) ਦੇ 19ਵੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ

December 17, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

by Ranjit Singh
December 17, 2025
0

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ ਸੰਗਰੂਰ, 17 ਦਸੰਬਰ 2025...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 