ਮੋਗਾ, 3 ਅਕਤੂਬਰ : ਕਰਜ਼ੇ ਦੇ ਦੈਂਤ ਨੇ ਅੱਜ ਇਕ ਹੋਰ ਕਿਸਾਨ ਨੂੰ ਨਿਗਲ ਲਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਪਿੰਡ ਡੇਮਰੂ ਕਲਾਂ ਵਿਖੇ ਚਮਕੌਰ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ| 48 ਸਾਲਾ ਚਮਕੌਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਜ਼ਮੀਨ ਘੱਟ ਸੀ ਅਤੇ ਉਹ ਠੇਕੇ ‘ਤੇ ਜ਼ਮੀਨ ਲੈ ਕੇ ਆਪਣਾ ਖੇਤੀਬਾੜੀ ਦਾ ਧੰਦਾ ਕਰਦਾ ਸੀ| ਇਸ ਦੌਰਾਨ ਖੇਤੀ ਵਿਚ ਬਹੁਤੀ ਬੱਚਤ ਨਾ ਹੋਣ ਕਾਰਨ ਉਹ ਆਰਥਿਕ ਪੱਖੋਂ ਕਾਫੀ ਪੱਛੜ ਗਿਆ| ਇਸ ਤੋਂ ਇਲਾਵਾ ਉਸ ਦੀ ਪਤਨੀ ਵੀ ਬਿਮਾਰ ਰਹਿੰਦੀ ਸੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ|
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...