Advertisement
ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
ਚੰਡੀਗੜ੍ਹ,14ਮਈ(ਵਿਸ਼ਵ ਵਾਰਤਾ)- ਕਸ਼ਮੀਰ ਦੇ ਅਨੰਤਨਾਗ ‘ਚ ਅੰਦਵਾਨ ਸੰਗਮ ਇਲਾਕੇ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਹ ਜਾਣਕਾਰੀ ਕਸ਼ਮੀਰ ਪੁਲਿਸ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਉੜੀ ਸੈਕਟਰ ‘ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਸ ਕਾਰਨ ਪਾਕਿਸਤਾਨ ਤੋਂ ਉਡਾਏ ਜਾ ਰਹੇ ਕਵਾਡਕਾਪਟਰ ਨੂੰ ਵਾਪਸ ਜਾਣਾ ਪਿਆ।
Advertisement