ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਚੁੱਕੇ ਫਿਰ ਸਵਾਲ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ 21 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਸੂਬੇ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਇਸ ਦੇ ਨਾਲ ਹੀ ਸਰਕਾਰ ਨੇ ਹਥਿਆਰਾਂ ਦੀ ਵਡਿਆਈ ਕਰਨ ਵਾਲੇ ਗੀਤਾਂ ਤੱਕ ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਸਨ। ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਹਥਿਆਰਾਂ ਸਮੇਤ ਫੋਟੇ ਸ਼ੇਅਰ ਕਰਦਿਆਂ ਪੋਸਟ ਪਾਈ ਹੈ। ਇਸ ਪੋਸਟ ਵਿੱਚ ਉਹਨਾਂ ਨੇ ਅੰਮ੍ਰਿਤਪਾਲ ਸਿੰਘ ਵੱਲੋ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਹੈ ਅਤੇ ਨਾਲ ਹੀ ਹਥਿਆਰਾਂ ਨੂੰ ਉਤਸ਼ਾਹਿਤ ਨਾ ਕਰਨ ਲਈ ਵੀ ਕਿਹਾ ਹੈ।
We welcome & appreciate baptising youth & bringing them close to Sikhi, but for Gurus' sake don't promote weapons which will eventually lead to violence.
We have already paid heavy price. Those horrible memories are still haunting us. Please don't push Punjab again into dark era. pic.twitter.com/JUFSL76Lq7— Amarinder Singh Raja Warring (@RajaBrar_INC) November 21, 2022