ਕਾਂਗਰਸ ਪਾਰਟੀ ਦੀ ਕੇਂਦਰੀ ਅਨੁਸ਼ਾਸਨ ਕਮੇਟੀ ਦੀ ਬੈਠਕ ਕੱਲ੍ਹ ਨੂੰ
ਕਾਰਣ ਦੱਸੋ ਨੋਟਿਸ ਦਾ ਜਵਾਬ ਨਾ ਦੇਣ ‘ਤੇ ਸੁਨੀਲ ਜਾਖੜ ਖਿਲਾਫ ਹੋ ਸਕਦੀ ਹੈ ਸਖਤ ਕਾਰਵਾਈ
ਚੰਡੀਗੜ੍ਹ,25 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਨੂੰ ਲੈ ਕੇ ਕੱਲ੍ਹ ਨੂੰ ਇੱਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਦੀ ਕੇਂਦਰੀ ਅਨੁਸ਼ਾਸਨ ਕਮੇਟੀ ਦੀ ਬੈਠਕ ਹੋਵੇਗੀ। ਇਹ ਬੈਠਕ ਕਾਂਗਰਸ ਦੇ ਹੈੱਡਕੁਆਰਟਰ ਵਿਖੇ ਸਵੇਰੇ 11:30 ਵਜੇ ਹੋਵੇਗੀ । ਇਸ ਮੀਟਿੰਗ ਵਿੱਚ 11 ਅਪ੍ਰੈਲ ਨੂੰ ਕਮੇਟੀ ਵੱਲੋਂ ਜਾਰੀ ਕੀਤੇ ਗਏ ਕਾਰਣ ਦੱਸੋ ਨੋਟਿਸ ਦਾ ਜਵਾਬ ਨਾ ਦੇਣ ‘ਤੇ ਜਾਖੜ ਖਿਲਾਫ ਸਖਤ ਅਨੁਸ਼ਾਸਨਤਮਕ ਕਾਰਵਾਈ ਹੋ ਸਕਦੀ ਹੈ।