ਕਿਸਾਨਾਂ ਤੇ ਸਰਕਾਰ ਵਿਚਾਲੇ ਬਾਣੀ ਸਹਮਿਤੀ, ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਜਲਦ ਕਰ ਸਕਦੇ ਹਨ ਖ਼ਤਮ
ਫਰੀਦਕੋਟ 24 ਨਵੰਬਰ ( ਵਿਸ਼ਵ ਵਾਰਤਾ) ਪਿਛਲੇ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲਾ ਦੀ ਭੁੱਖ ਹੜਤਾਲ ਜਲਦੀ ਹੀ ਖਤਮ ਹੀ ਸਕਦੀ ਹੈ। ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕਿਸਾਨ ਆਗੂਆਂ ਵਿਚਾਲੇ ਢਾਈ ਘੰਟੇ ਲੰਮੀ ਮੀਟਿੰਗ ਹੋਈ ਹੈ। ਜਾਣਕਾਰੀ ਇਸ ਮੀਟਿੰਗ ਵਿੱਚ ਕਿਸਾਨਾਂ ਅਤੇ ਸਰਕਾਰ ਵਿਚਾਲੇ ਸੁਲਹ ਹੋ ਗਈ। ਸਹਿਮਤੀ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਫੌਰੀ ਮੰਗਾਂ ‘ਤੇ ਸਹਿਮਤੀ ਬਣੀ ਹੈ।