ਸੰਗਰੂਰ (ਵਿਸ਼ਵ ਵਾਰਤਾ ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਤੇ ਗੰਨੇ ਦੀ ਕੀਮਤ ਵਧਾਉਣ ਸਮੇਤ ਹੋਰਨਾਂ ਮੰਗਾਂ ਸੰਬੰਧੀ ਸੰਗਰੂਰ ਦੇ ਵਿਧਾਇਕ ਵਿਜੇਇੰਦਰ ਸਿੰਗਲਾ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਤੇ ਮੁੱਖ ਮੰਤਰੀ ਦੇ ਨਾਂ ਯਾਦ-ਪੱਤਰ ਸੌਂਪਿਆ। ਇਸ ਮੌਕੇ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਕਿ ਕਿਸਾਨੀ ਦੀਆਂ ਮੰਗਾਂ ਮੰਨਵਾਉਣ ਲਈ ਇਕ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਠੱਲ੍ਹ ਪਾਈ ਜਾ ਸਕੇ। ਕਿਸਾਨੀ ਇਕ ਘਾਟੇ ਦਾ ਸੌਦਾ ਬਣ ਗਈ ਹੈ। ਇਸ ਸਮੇਂ ਵਿਧਾਇਕ ਸਿੰਗਲਾ ਨੇ ਕਿਸਾਨਾਂ ਦੀਆਂ ਮੰਗਾਂ ਸੁਣਨ ਉਪਰੰਤ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਯਾਦ-ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾ ਦਿੱਤਾ ਜਾਵੇਗਾ ਤੇ ਮੰਗਾਂ ਮੰਨਵਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ।