ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੈਂਬਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਹਾਲੀ ਦੇ ਵਾਈ.ਵੀ.ਐਸ ਚੌਕ ਦੇ ਨੇੜੇ ਚੰਡੀਗੜ੍ਹ ਸੜਕ ਤੇ ਵਿਰੋਧ ਪ੍ਰਦਰਸ਼ਨ ਕੀਤਾ| ਚੰਡੀਗੜ੍ਹ ਪੁਲਿਸ ਵੱਲੋਂ ਅੱਜ ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਬੈਰੀਕੇਡ ਲਗਾ ਕੇ ਰੋਕ ਦਿੱਤਾ ਗਿਆ ਸੀ| ਕਿਸਾਨ ਆਪਣੀਆਂ ਮੰਗਾਂ ਨੂੰ ਮੰਨਾਉਣ ਲਈ ਅੜੇ ਹੋਏ ਹਨ|
ਯੂਨੀਅਨ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਉਨ੍ਹਾਂ ਦਾ ਹੱਕ ਨਹੀਂ ਦੇ ਰਹੀ ਹੈ| ਅੱਜ ਕਿਸਾਨਾਂ ਨੇ ਆਪਣਾ ਵਿਰੋਧ ਪ੍ਰਦਸ਼ਨ ਆਲੂ ਸੜਕਾਂ ਤੇ ਸੁੱਟ ਕੇ ਕੀਤਾ| ਵਾਈ.ਵੀ.ਐਸ ਚੌਕ ਉਤੇ ਟਰਾਲੀਆਂ ਵਿਚ ਲੱਦੇ ਆਲੂ ਦੀਆਂ ਬੋਰੀਆਂ ਨੂੰ ਕਿਸਾਨ ਸੜਕਾਂ ਤੇ ਸੁੱਟ ਰਹੇ ਸਨ| ਚੌਕ ਕੇ ਚਾਰੇ ਪਾਸੇ ਸਰਕਾਰ ਪ੍ਰਤੀ ਵਿਰੋਧ ਜਤਾਉਂਦੇ ਹੋਏ ਕਿਸਾਨ ਆਲੂ ਸੁੱਟ ਰਹੇ ਸਨ|
ਕਿਸਾਨਾਂ ਦਾ ਕਹਿਣਾ ਸੀ ਕਿ ਕਿਸਾਨ ਮਿਹਨਤ ਅਤੇ ਪੈਸਾ ਲਾ ਕੇ ਆਪਣੀ ਫਸਲ ਨੂੰ ਤਿਆਰ ਕਰਦਾ ਹੈ ਪਰ ਉਨ੍ਹਾਂ ਨੂੰ ਉਸ ਦਾ ਪੂਰਾ ਪੈਸਾ ਨਹੀਂ ਮਿਲਦਾ ਜਿਸ ਨਾਲ ਕਿਸਾਨਾਂ ਦੀ ਹਾਲਤ ਤਰਸਯੋਗ ਹੋ ਰਹੀ ਹੈ| ਗਾਇਤਰੀ ਮੰਦਿਰ ਚੌਕ ਤੇ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਤਦ ਤੱਕ ਉਹ ਸੜਕਾਂ ਉਤੇ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ|
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...