ਕਿਸਾਨ ਅੰਦੋਲਨ 2.0
ਅੱਜ ਕਿਸਾਨ ਦਿੱਲੀ ‘ਚ ਕਰਨਗੇ ਮਹਾਪੰਚਾਇਤ
ਚੰਡੀਗੜ੍ਹ,14ਮਾਰਚ(ਵਿਸ਼ਵ ਵਾਰਤਾ)- ਐਮਐਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਕਿਸਾਨ ਅੱਜ 14 ਮਾਰਚ ਨੂੰ ਦਿੱਲੀ ਵਿੱਚ ਮਹਾਪੰਚਾਇਤ ਕਰ ਰਹੇ ਹਨ। ਮਹਾਪੰਚਾਇਤ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਹੋਵੇਗੀ। ਮਹਾਪੰਚਾਇਤ ਨੂੰ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਦਿੱਲੀ ਟ੍ਰੈਫਿਕ ਪੁਲਿਸ ਨੇ ਬੁੱਧਵਾਰ ਨੂੰ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਕਈ ਰਸਤਿਆਂ ‘ਤੇ ਜਾਮ ਲੱਗ ਸਕਦਾ ਹੈ ਇਸ ਲਈ ਕਈ ਰਸਤਿਆਂ ਨੂੰ ਡਾਇਵਰਟ ਕੀਤਾ ਗਿਆ ਹੈ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਕਿਸਾਨਾਂ ਨੂੰ ਸਵੇਰੇ 10.00 ਵਜੇ ਤੋਂ 3.00 ਵਜੇ ਤੱਕ ਰੋਸ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਗਈ ਹੈ। ਕਿਸਾਨਾਂ ਨੂੰ 5 ਹਜ਼ਾਰ ਦਾ ਇਕੱਠ ਕਰਨ ਦੀ ਆਗਿਆ ਦਿੱਤੀ ਗਈ ਹੈ ਪਰ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਰੇਲ ਗੱਡੀਆਂ, ਬੱਸਾਂ ਤੇ ਆਪਣੇ ਸਾਧਨਾਂ ਰਾਹੀਂ ਪਹਿਲਾਂ ਹੀ ਕੌਮੀ ਰਾਜਧਾਨੀ ਪਹੁੰਚ ਗਏ ਹਨ।