ਮੋਹਾਲੀ, 24 ਨਵੰਬਰ (ਵਿਸ਼ਵ ਵਾਰਤਾ)-ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋਂ 27 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸ ਬਲਦੇਵ ਸਿੰਘ ਸਿਰਸਾ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ 27 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਚੰਡੀਗਡ਼੍ਹ ਦਾ ਘਿਰਾਓ ਕੀਤਾ ਜਾਵੇਗਾ|
ਉਹਨਾਂ ਦੱਸਿਆ ਕਿ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ 27 ਨਵੰਬਰ ਨੂੰ ਫੇਜ 8 ਵਿਚ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਚ ਸਵੇਰੇ ਇਕਠੇ ਹੋਣਗੇ, ਜਿੱਥੋਂ ਕਾਫਲੇ ਦੇ ਰੂਪ ਵਿਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਕੂਚ ਕੀਤਾ ਜਾਵੇਗਾ|
ਇਸ ਮੌਕੇ ਹਰਸੁਖਇੰਦਰ ਸਿੰਘ, ਮਨਜੀਤ ਸਿੰਘ ਰਾਏ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਖੁਸਵੰਤ ਸਿੰਘ, ਗਗਨਪ੍ਰੀਤ ਸਿੰਘ, ਗੁਰਮੇਲ ਸਿੰਘ ਵੀ ਮੌਜੂਦ ਸਨ|