• Latest
  • Trending
‘ਕਿਸਾਨ ਟਰੈਕਟਰ ਪਰੇਡ’ ਦੇ ਸਮਰਥਨ ‘ਚ ‘ਆਪ’ ਨੇ ਸੂਬੇ ਭਰ ਵਿੱਚ ਕੱਢੀਆਂ ਮੋਟਰਸਾਈਕਲ ਰੈਲੀਆਂ

‘ਕਿਸਾਨ ਟਰੈਕਟਰ ਪਰੇਡ’ ਦੇ ਸਮਰਥਨ ‘ਚ ‘ਆਪ’ ਨੇ ਸੂਬੇ ਭਰ ਵਿੱਚ ਕੱਢੀਆਂ ਮੋਟਰਸਾਈਕਲ ਰੈਲੀਆਂ

4 years ago
IPL 2025 :ਦਿੱਲੀ ਅਤੇ ਪੰਜਾਬ ਦਾ ਮੁਕਾਬਲਾ ਜਾਰੀ

IPL 2025 :ਦਿੱਲੀ ਅਤੇ ਪੰਜਾਬ ਦਾ ਮੁਕਾਬਲਾ ਜਾਰੀ

5 minutes ago
ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

14 minutes ago
Australia: ਅੰਤਰਰਾਸ਼ਟਰੀ ਯੋਗ ਦਿਵਸ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

Australia: ਅੰਤਰਰਾਸ਼ਟਰੀ ਯੋਗ ਦਿਵਸ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

17 minutes ago
Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

17 minutes ago
Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

1 hour ago
Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

2 hours ago
Latest news: ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਮਾਨ

Latest news: ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਮਾਨ

4 hours ago
Latest News: ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਵੱਡੇ ਇਕੱਠ ਨੇ ਭਰਤੀ ਮੁਹਿੰਮ ਦੀ ਸਫ਼ਲਤਾ ਤੇ ਮੋਹਰ ਲਗਾਈ

Latest News: ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਵੱਡੇ ਇਕੱਠ ਨੇ ਭਰਤੀ ਮੁਹਿੰਮ ਦੀ ਸਫ਼ਲਤਾ ਤੇ ਮੋਹਰ ਲਗਾਈ

4 hours ago
Latest News: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ ‘ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

Latest News: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ ‘ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

4 hours ago
Punjab: ਰਮਨ ਅਰੋੜਾ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

Punjab: ਰਮਨ ਅਰੋੜਾ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

5 hours ago
Australia ‘ਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ

Australia ‘ਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ

5 hours ago
Cricket : ਇੰਗਲੈਂਡ ਦੌਰੇ ਲਈ 18 ਮੈਂਬਰੀ ਭਾਰਤੀ ਟੀਮ ਦਾ ਐਲਾਨ

Cricket : ਇੰਗਲੈਂਡ ਦੌਰੇ ਲਈ 18 ਮੈਂਬਰੀ ਭਾਰਤੀ ਟੀਮ ਦਾ ਐਲਾਨ

7 hours ago
Hindi News
English News
Saturday, May 24, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

‘ਕਿਸਾਨ ਟਰੈਕਟਰ ਪਰੇਡ’ ਦੇ ਸਮਰਥਨ ‘ਚ ‘ਆਪ’ ਨੇ ਸੂਬੇ ਭਰ ਵਿੱਚ ਕੱਢੀਆਂ ਮੋਟਰਸਾਈਕਲ ਰੈਲੀਆਂ

January 23, 2021
in ਪੰਜਾਬ
‘ਕਿਸਾਨ ਟਰੈਕਟਰ ਪਰੇਡ’ ਦੇ ਸਮਰਥਨ ‘ਚ ‘ਆਪ’ ਨੇ ਸੂਬੇ ਭਰ ਵਿੱਚ ਕੱਢੀਆਂ ਮੋਟਰਸਾਈਕਲ ਰੈਲੀਆਂ

…’ਆਪ’ ਵਲੰਟੀਅਰਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਮੋਟਰਸਾਈਕਲ ਰੈਲੀ ਕੱਢੀ, ਲੋਕਾਂ ਨੂੰ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ‘ਚ ਸ਼ਾਮਲ ਹੋਣ ਦੀ ਅਪੀਲ

…ਕਿਸਾਨ ਟਰੈਕਟਰ ਪਰੇਡ ‘ਚ ਸ਼ਾਮਲ ਹੋਣਗੇ ‘ਆਪ’ ਦੇ ਵਲੰਟੀਅਰ, ਵਿਧਾਇਕ ਅਤੇ ਸਮੂਹ ਅਹੁਦੇਦਾਰ : ਭਗਵੰਤ ਮਾਨ

… ‘ਆਪ’ ਰਾਜਨੀਤਿਕ ਪਾਰਟੀ ਵਜੋਂ ਨਹੀਂ, ਕਿਸਾਨ ਤੇ ਕਿਰਤੀ ਦੇ ਨਾਤੇ ਹੋਵੇਗੀ ਸ਼ਾਮਲ

ਚੰਡੀਗੜ੍ਹ, 23 ਜਨਵਰੀਆਮ ਆਦਮੀ ਪਾਰਟੀ ਨੇ ਅੱਜ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਉੱਤੇ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੀਤੇ ਜਾ ਰਹੇ ਕਿਸਾਨ ਟਰੈਕਟਰ ਪਰੇਡ ਦੇ ਸਮਰਥਨ ‘ਚ ਮੋਟਰਸਾਈਕਲ ਰੈਲੀ ਕੱਢਕੇ ਪੰਜਾਬ ਵਾਸੀਆਂ ਨੂੰ ‘ਕਿਸਾਨ ਟਰੈਕਟਰ ਪਰੇਡ’ ਵਿੱਚ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਅੱਜ ਕੱਢੀਆਂ ਗਈਆਂ ਮੋਟਰਸਾਈਕਲ ਰੈਲੀਆਂ ਵਿੱਚ ਵਿਧਾਇਕਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਵੱਲੋਂ ਅੱਜ ਸੂਬੇ ਭਰ ਵਿੱਚ ਮੋਟਰਸਾਈਕਲ ਰੈਲੀਆਂ ਕੱਢੀਆਂ ਗਈਆਂ।
ਭਗਵੰਤ ਮਾਨ ਨੇ ਕਿਹਾ ਕਿ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੀਤੀ ਜਾ ਰਹੀ ‘ਕਿਸਾਨ ਟਰੈਕਟਰ ਪਰੇਡ’ ਦੇ ਸਮਰਥਨ ‘ਚ ਇਹ ਮੋਟਰਸਾਈਕਲ ਰੈਲੀ ਕੱਢੀ ਗਈ। ‘ਆਪ’ ਵਰਕਰਾਂ ਨੇ ਮੋਟਰਸਾਈਕਲ ਰੈਲੀ ਰਾਹੀਂ ਲੋਕਾਂ ਨੂੰ 26 ਜਨਵਰੀ ਨੂੰ ਹੋਣ ਵਾਲੇ ਕਿਸਾਨ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਕੜਾਕੇ ਦੀ ਠੰਢ ਵਿੱਚ ਧਰਨੇ ਉੱਤੇ ਬੈਠੇ ਆਪਣੇ ਕਿਸਾਨ ਭੈਣ-ਭਰਾਵਾਂ ਦੇ ਸਮਰਥਨ ‘ਚ ਡਟਣ ਦਾ ਸੱਦਾ ਦਿੱਤਾ।
ਭਗਵੰਤ ਮਾਨ ਨੇ ਕਿਹਾ ਕਿ ਇਹ ਰੈਲੀਆਂ ਕੋਈ ਰਾਜਨੀਤਿਕ ਮਕਸਦ ਤੋਂ ਨਹੀਂ ਕੱਢੀਆਂ ਗਈਆਂ ਅਤੇ ਨਾ ਹੀ ਇਸ ਨੂੰ ਰਾਜਨੀਤਿਕ ਤੌਰ ‘ਤੇ ਦੇਖਿਆ ਜਾਣਾ ਚਾਹੀਦਾ ਹੈ। ਅਸੀਂ ਸਭ ਕਿਸਾਨ ਪਰਿਵਾਰਾਂ ਨਾਲ ਸਬੰਧਿਤ ਹਾਂ ਅਤੇ ਕਿਸਾਨੀ ਸਾਡੇ ਖ਼ੂਨ ਵਿੱਚ ਹੈ। ਪੰਜਾਬ ਦੇ 80 ਫ਼ੀਸਦੀ ਤੋਂ ਜ਼ਿਆਦਾ ਲੋਕ ਖੇਤੀ ਨਾਲ ਜੁੜੇ ਹੋਏ ਹਨ। ਇੱਕ ਕਿਸਾਨ ਦਾ ਪੁੱਤ ਹੋਣ ਦੇ ਨਾਤੇ ਅਸੀਂ 26 ਜਨਵਰੀ ਨੂੰ ਹੋਣ ਵਾਲੀ ਕਿਸਾਨ ਟਰੈਕਟਰ ਪਰੇਡ ਵਿੱਚ ਆਪਣਾ ਸਹਿਯੋਗ ਦੇਣ ਲਈ ਇਸ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਹੈ। ਇਸ ਰੈਲੀ ਦਾ ਮਕਸਦ ਕਿਸਾਨ ਸੰਗਠਨਾਂ ਵੱਲੋਂ ਆਯੋਜਿਤ ਗਣਤੰਤਰ ਦਿਵਸ ਮੌਕੇ ਦਿੱਲੀ ਦੀਆਂ ਸੜਕਾਂ ਉੱਤੇ ਕੀਤੇ ਜਾਣ ਵਾਲੇ ‘ਕਿਸਾਨ ਟਰੈਕਟਰ ਪਰੇਡ’ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਅਪੀਲ ਕਰਦੇ ਹਾਂ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਅਤੇ ਕਿਸਾਨਾਂ ਉੱਤੇ ਅੱਤਿਆਚਾਰ ਕਰਨ ਵਾਲੀ ਮੋਦੀ ਸਰਕਾਰ ਦਾ ਹੰਕਾਰ ਤੋੜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅਜਿਹੀ ਪਰੇਡ ਹੋਵੇਗੀ ਕਿ ਇੱਕ ਪਾਸੇ ਜਵਾਨ ਪਰੇਡ ਕਰਨਗੇ ਅਤੇ ਦੂਜੇ ਪਾਸੇ ਦੇਸ਼ ਦਾ ਕਿਸਾਨ ਆਪਣੀ ਹਾਲਤ ਪ੍ਰਗਟਾਉਂਦੀਆਂ ਹੋਈਆਂ ਝਾਕੀਆਂ ਨਾਲ ਦਿੱਲੀ ਦੀਆਂ ਸੜਕਾਂ ਉੱਤੇ ਟਰੈਕਟਰ ਪਰੇਡ ਕਰੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸਮੂਹ ਅਹੁਦੇਦਾਰ ਕਿਸਾਨ ਟਰੈਕਟਰ ਪਰੇਡ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਪਰੇਡ ਵਿੱਚ ਕਿਸੇ ਰਾਜਨੀਤਿਕ ਪਾਰਟੀ ਦੇ ਤੌਰ ‘ਤੇ ਨਹੀਂ, ਇੱਕ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ‘ਅੰਨਦਾਤੇ’ ਵੱਲੋਂ ਕੀਤੀ ਜਾ ਰਹੀ ਪਰੇਡ ਵਿੱਚ ਸ਼ਾਮਲ ਹੋਵੇਗੀ।
ਉਨ੍ਹਾਂ ਕਿਹਾ ਕਿ ਅੱਜ ਸਾਡਾ ਦੇਸ਼ ਬਹੁਤ ਹੀ ਨਾਜ਼ੁਕ ਦੌਰ ‘ਚੋਂ ਗੁਜ਼ਰ ਰਿਹਾ ਹੈ, ਸੰਵਿਧਾਨ ਰਾਹੀਂ ਮਿਲੇ ਸਾਰੇ ਅਧਿਕਾਰਾਂ ਨੂੰ ਸੱਤਾਧਾਰੀ ਤਾਨਾਸ਼ਾਹ ਮੋਦੀ ਸਰਕਾਰ ਕੁਚਲ ਰਹੀ ਹੈ। ਸੰਵਿਧਾਨ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣ, ਆਪਣੀ ਗੱਲ ਕਹਿਣ ਦਾ ਅਧਿਕਾਰ ਦਿੰਦਾ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਕਿਸੇ ਨਾ ਕਿਸੇ ਢੰਗ ਨਾਲ ਇਹ ਅਧਿਕਾਰ ਖੋਹਣ ਦੀ ਚਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਪਿਆਰ ਕਰਨ ਵਾਲੇ ਹਰੇਕ ਭਾਰਤ ਵਾਸੀ ਦੀ ਮੁੱਢਲੀ ਡਿਊਟੀ ਹੈ ਕਿ ਸੰਵਿਧਾਨ ਨੂੰ ਬਚਾਉਣ ਲਈ ਇਸ ਕਿਸਾਨ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਵੇ।
ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਦੇਸ਼ ਦਾ ਕਿਸਾਨ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨ ਅੰਦੋਲਨ ਨੂੰ ਕੁਚਲਨ ਲਈ ਕਿਸਾਨਾਂ ਨੂੰ ਅੱਤਵਾਦੀ, ਦੇਸ਼ ਧ੍ਰੋਹੀ, ਪਾਕਿਸਤਾਨ, ਚੀਨ ਏਜੰਟ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਲੋਕਤੰਤਰਿਕ ਦੇਸ਼ ਲਈ ਇਸ ਤੋਂ ਵੱਡੀ ਮਾਣ ਵਾਲੀ ਹੋਰ ਕੀ ਗੱਲ ਹੋ ਸਕਦੀ ਹੈ ਕਿ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ, ਇਸ ਅੰਦੋਲਨ ਨੇ ਵਿਸ਼ਵ ਭਰ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਹੈ। ਦੂਜੇ ਪਾਸੇ ਮੋਦੀ ਸਰਕਾਰ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਵਿਰੁੱਧ ਦੁਰ ਪ੍ਰਚਾਰ ਕਰਦੀ ਹੋਏ ਦੇਸ਼ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਮਨ ਦੀ ਗੱਲ ਸੁਣਨੀ ਚਾਹੀਦੀ ਹੈ, ਸਰਕਾਰ ਤੁਰੰਤ ਕਾਲੇ ਕਾਨੂੰਨਾਂ ਨੂੰ ਰੱਦ ਕਰੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

by Ankit
May 24, 2025
0

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਸ਼ਾ ਵਿਭਾਗ...

Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

by Ankit
May 24, 2025
0

Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ ਪਟਿਆਲਾ 24 ਮਈ (ਵਿਸ਼ਵ ਵਾਰਤਾ):- ਕਲ ਇਥੇ ਆਈ.ਸੀ.ਐਸ.ਈ. ਦੇ ਬਾਰਵੀਂ...

Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

by Ankit
May 24, 2025
0

  Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ...

Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

by Ankit
May 24, 2025
0

Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼ • ਇਸ ਪਹਿਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib :ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib :ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 24, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2025 :ਦਿੱਲੀ ਅਤੇ ਪੰਜਾਬ ਦਾ ਮੁਕਾਬਲਾ ਜਾਰੀ

IPL 2025 :ਦਿੱਲੀ ਅਤੇ ਪੰਜਾਬ ਦਾ ਮੁਕਾਬਲਾ ਜਾਰੀ

by Wishavwarta
May 24, 2025
0

15 ਓਵਰਾਂ ਤੱਕ ਪੰਜਾਬ ਨੇ ਗਵਾਈਆਂ 4 ਵਿਕਟਾਂ ਜਾਣੋ, ਹੁਣ ਤੱਕ ਦੇ ਮੈਚ ਦਾ ਪੂਰਾ ਹਾਲ       ਚੰਡੀਗੜ੍ਹ,...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 