ਕਿਸਾਨ ਯੂਨੀਅਨਾਂ ਦਾ ਧਰਨਾ ਤੇ ਪ੍ਰਦਰਸ਼ਨ, ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਵਿਚ ਰਹੇ ਅਸਫਲ

591
Advertisement


ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਦੀਆਂ ਪ੍ਰਮੁੱਖ 6 ਕਿਸਾਨ ਯੂਨੀਅਨਾਂ ਦੇ ਨੇਤਾ ਤੇ ਵਰਕਰ ਅੱਜ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੋਹਾਲੀ ਵਿਚ ਇਕੱਠੇ ਹੋਏ| ਉਨ੍ਹਾਂ ਦਾ ਮਕਸਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦਾ ਸੀ| ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਮੋਹਾਲੀ ਵਿਚ ਹੀ ਰੋਕ ਦਿੱਤਾ ਅਤੇ ਕਿਸਾਨਾਂ ਨੇ ਉਥੇ ਧਰਨਾ ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ|
ਕਿਸਾਨ ਨੇਤਾ ਅਜਮੇਰ ਸਿੰਘ ਲੱਖੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਕਰਜਾ ਮੁਆਫੀ ਕਰਨ ਵਿਚ ਅਸਫਲ ਰਹੀ ਹੈ| ਕਿਸਾਨਾਂ ਦੇ ਗੰਨੇ ਦੀ ਅਦਾਇਗੀ ਵੀ ਹਾਲੇ ਤੱਕ ਨਹੀਂ ਕੀਤੀ ਹੈ| ਇਸ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਨੂੰ ਨਿਪਟਾਉਣ ਲਈ ਗ੍ਰਾਂਟ ਦਿੱਤੀ ਜਾਵੇ ਤਾਂ ਕਿ ਉਹ ਇਸ ਨੂੰ ਖੇਤਾਂ ਵਿਚ ਨਾ ਜਲਾਉ|
ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਧਰਨਾ ਅਣਮਿੱਥੇ ਸਮੇਂ ਲਈ ਦੇਣਗੇ ਤਾਂ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੇ ਸਬੰਧ ਵਿਚ ਕੋਈ ਠੋਸ ਉਪਾਅ ਲੈ ਕੇ ਆਉਣ|

Advertisement

LEAVE A REPLY

Please enter your comment!
Please enter your name here