ਚੰਡੀਗੜ, 16 ਮਾਰਚ (ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਜ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਉਨਾਂ ਨੂੰ ਧੋਖਾ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਉਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, ”ਬਿਕਰਮ ਮਜੀਠੀਆ ਤੋਂ ਮੁਆਫੀ ਮੰਗਣ ਦੀ ਜਗਾ ਤੁਹਾਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਜਿੰਨਾਂ ਨਾਲ ਤੁਸੀਂ ਲਗਾਤਾਰ ਝੂਠ ਬੋਲਦੇ ਆ ਰਹੇ ਹੋ।”
ਸ੍ਰੀ ਜਾਖੜ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਵੱਲੋਂ ਸ. ਮਜੀਠੀਆ ਤੋਂ ਮੁਆਫੀ ਮੰਗਣ ਨਾਲ ਇਹ ਤੱਥ ਜੱਗ ਜਾਹਿਰ ਹੋ ਗਿਆ ਹੈ ਕਿ ਅਕਾਲੀਆਂ ਵਿਰੋਧੀ ਵੋਟ ਬੈਂਕ ਨੂੰ ਵੰਡਣ ਲਈ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਗੁਪਤ ਸਮਝੌਤਾ ਹੋਇਆ ਸੀ।
ਉਨਾਂ ਅੱਗੇ ਕਿਹਾ ਕਿ ਇਨਾਂ ਪਾਰਟੀਆਂ ਵੱਲੋਂ ਇੱਕ ਦੂਸਰੇ ਦੀ ਆਲੋਚਨਾ ਕਰਨ ਦਾ ਅਸਲ ਮਕਸਦ ਕੇਵਲ ਅਕਾਲੀ ਸਰਕਾਰ ਵਿਰੋਧੀ ਵੋਟ ਬੈਂਕ ਨੂੰ ਵੰਡ ਕੇ ਅਕਾਲੀਆਂ ਨੂੰ ਫਾਇਦਾ ਪਹੁੰਚਾਉਣਾ ਸੀ।
ਉਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਵੱਲੋਂ ਸ. ਮਜੀਠੀਆ ਤੋਂ ਮੁਆਫੀ ਮੰਗਣ ਨਾਲ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ਅਤੇ ਹੁਣ ਇਸ ਧੋਖੇ ਲਈ ਕੇਜਰੀਵਾਲ ਅਤੇ ਉਨਾਂ ਦੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ‘ਆਮ ਆਦਮੀ ਪਾਰਟੀ’ ਅਤੇ ਕੇਜਰੀਵਾਲ ਨੂੰ ਮੁਆਫ ਨਹੀਂ ਕਰਨਗੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਆਗੂਆਂ ਵੱਲੋਂ ਇਸ ਮੁੱਦੇ ‘ਤੇ ਅਣਜਾਣਤਾ ਪ੍ਰਗਟਾਉਣ ਅਤੇ ਇਹ ਦਾਅਵਾ ਕਰਨ ਨੂੰ ਵੀ ਹਾਸੋਹੀਣਾ ਕਰਾਰ ਦਿੱਤਾ ਕਿ ਇਸ ਮੁੱਦੇ ‘ਤੇ ਉਨਾਂ ਨਾਲ ਸੰਪਰਕ ਨਹੀਂ ਕੀਤਾ ਗਿਆ।
ਪੰਜਾਬ ਵਿਧਾਨ ਸਭਾ ਦੇ ਬੀਤੇ ਸੈਸ਼ਨਾਂ ਦੌਰਾਨ ਦੋਵਾਂ ਪਾਰਟੀਆਂ ਵੱਲੋਂ ਕਾਂਗਰਸ ਵਿਰੁੱਧ ਦਿਖਾਈ ਗਈ ਇਕਜੁੱਟਤਾ ਵੱਲ ਇਸ਼ਾਰਾ ਕਰਦਿਆਂ ਸ੍ਰੀ ਜਾਖੜ ਨੇ ਜੋਰ ਦਿੰਦਿਆਂ ਕਿਹਾ ਕਿ ਲੋਕ ਦਿਖਾਵਾ ਕਰਨ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਜਿਆਦਾਤਰ ਆਗੂ ਅਕਾਲੀਆਂ ਦੀਆਂ ਨੀਤੀਆਂ ਅਤੇ ਕਾਰਵਾਈਆਂ ਦਾ ਹਿੱਸਾ ਹਨ।
ਸੂਬੇ ‘ਚੋਂ ਨਸ਼ਿਆਂ ਦੀ ਲਾਹਨਤ ਨੂੰ ਜੜੋਂ ਖਤਮ ਕਰਨ ਦੇ ਉਨਾਂ ਦੀ ਪਾਰਟੀ ਦੀ ਸਰਕਾਰ ਦੇ ਵਾਅਦੇ ਨੂੰ ਦੁਹਰਾਉਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਸਾਰੇ ਮਾਮਲਿਆਂ ‘ਤੇ ਜਾਂਚ ਚੱਲ ਰਹੀ ਹੈ, ਸਚਾਈ ਦੀ ਜਿੱਤ ਹੋਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਦੀ ਗ੍ਰਿਫਤ ‘ਚ ਲਿਆਂਦਾ ਜਾਵੇਗਾ।
Punjab Breaking ਪੰਜਾਬ ਮਹਿਲਾ ਕਮਿਸ਼ਨ ਵੱਲੋਂ SGPC ਪ੍ਰਧਾਨ ਧਾਮੀ ਖਿਲਾਫ਼ ਵੱਡੀ ਕਾਰਵਾਈ
ਪੰਜਾਬ ਮਹਿਲਾ ਕਮਿਸ਼ਨ ਵੱਲੋਂ SGPC ਪ੍ਰਧਾਨ ਧਾਮੀ ਖਿਲਾਫ਼ ਵੱਡੀ ਕਾਰਵਾਈ ਨੋਟਿਸ ਜਾਰੀ ਕਰ ਕੇ 4 ਦਿਨ 'ਚ ਮੰਗਿਆ ਜਵਾਬ ਚੰਡੀਗੜ੍ਹ...