ਕੈਨੇਡਾ ‘ਚ ਗੁਰਦੁਆਰਾ ਪ੍ਰਧਾਨ ਦੀ ਹੱਤਿਆ
ਚੰਡੀਗੜ੍ਹ, 10ਅਪ੍ਰੈਲ(ਵਿਸ਼ਵ ਵਾਰਤਾ)- ਕੈਨੇਡਾ ਦੇ ਐਡਮਿੰਟਨ ਦੇ ਇਕ ਨਾਮੀ ਬਿਲਡਰ ਅਤੇ ਗੁਰਦੁਆਰਾ ਪ੍ਰਧਾਨ ਬੂਟਾ ਸਿੰਘ ਗਿੱਲ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਸਾਊਥ ਐਡਮਿੰਟਨ ‘ਚ ਕੰਮ ਵਾਲੀ ਥਾਂ ‘ਤੇ ਦਿਨ-ਦਿਹਾੜੇ ਹੋਈ ਗੋਲੀਬਾਰੀ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਬੂਟਾ ਸਿੰਘ ਗਿੱਲ ਮਾਰੇ ਗਏ ਵਿਅਕਤੀਆਂ ਵਿੱਚੋਂ ਇੱਕ ਸੀ, ਉਸ ਦੀ ਸੋਮਵਾਰ ਨੂੰ ਐਡਮਿੰਟਨ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਉਕਤ ਵਿਅਕਤੀਆਂ ਵਿੱਚ ਕੰਸਟ੍ਰਕਸ਼ਨ ਸਾਈਟ ‘ਤੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਫਿਲਹਾਲ ਝਗੜੇ ਦਾ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ ਪਰ ਚਰਚਾਵਾਂ ਦਾ ਦੌਰ ਜਾਰੀ ਹੈ।