ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਮੰਤਰੀ ਮੰਡਲ ਦੀ ਬੈਠਕ ਜਾਰੀ ਹੈ| ਇਸ ਬੈਠਕ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਹਨ|
ਇਸ ਤੋਂ ਪਹਿਲਾਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਕ ਪੱਤਰ ਲਿਖ ਕੇ ਸਫਾਈ ਦਿੱਤੀ ਕਿ ਮੇਰੇ ਕੋਲੋਂ ਪਾਰਟੀ ਪੱਧਰ ਉਤੇ ਹੀ ਕਿਸੇ ਤਰ੍ਹਾਂ ਦੀ ਕੋਈ ਰਾਏ ਹੀ ਨਹੀਂ ਲਈ ਗਈ ਸੀ| ਮੇਰੇ ਨਾਲ ਕੀਤਾ ਗਿਆ ਅਜਿਹਾ ਵਰਤਾਰਾ ਮੈਨੂੰ ਬੇਹੱਦ ਮਹਿਸੂਸ ਹੁੰਦਾ ਰਿਹਾ ਹੈ| ਇੱਥੋਂ ਤੱਕ ਕਿ ਅੰਮ੍ਰਿਤਸਰ ਵਿਚ ਮੇਅਰ ਦੀ ਚੋਣ ਹੋਣ ਤੋਂ ਪਹਿਲਾਂ ਵੀ ਮੈਨੂੰ ਠੀਕ ਢੰਗ ਨਾਲ ਇਸ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਨਹੀਂ ਬੁਲਾਇਆ ਗਿਆ| ਇਸ ਕਰਕੇ ਮੈਂ ਉਸ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਇਆ|
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਬਿਨਾਂ ਅੱਗ ਲਾਇਆਂ ਪਰਾਲੀ ਦੇ ਨਿਪਟਾਰੇ ਲਈ ਕੀਤਾ ਪ੍ਰੇਰਿਤ...