ਚੰਡੀਗੜ, 29 ਅਗਸਤ (ਵਿਸ਼ਵ ਵਾਰਤਾ)- ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ-1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਕੱਲ੍ਹ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਪ੍ਰਧਾਨ ਵੀ ਹਨ ਵੱਲੋਂ ਬਾਦਲ ਸਰਕਾਰ ਸਮੇਂ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਨੌਜਵਾਨਾਂ ਦੀ ਮੌਤ ਜਿਸ ਕਾਰਨ ਸਿੱਖ ਕੌਮ ਵਿੱਚ ਵਧਦੀ ਬੇਚੈਨੀ ਨੂੰ ਭਾਂਪਦਿਆਂ ਬਹੁਤ ਹੀ ਵਧੀਆ ਕਾਰਗੁਜ਼ਾਰੀ ਦਿਖਾਈ ਅਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਸਬੰਧੀ ਜਾਂਚ ਵਿੱਚ ਦੋਸ਼ੀ ਕਰਾਰ ਵਿਅਕਤੀਆਂ ਸਾਜਿਸ਼ਘਾੜੇ ਨੰਗੇ ਹੋ ਗਏ ਹਨ ਹੁਣ ਜਾਂਚ ਸੀ ਬੀ ਆਈ ਤੋਂ ਵਾਪਸ ਲੈ ਕੇ ਸਪੈਸ਼ਲ ਜਾਂਚ ਟੀਮ ਦਾ ਐਲਾਨ ਕਰਕੇ ਸਿੱਖ ਕੌਮ ਨੂੰ ਬਹੁਤ ਵੱਡੀ ਰਾਹਤ ਦੇਣ ਵਾਲਾ ਫੈਸਲਾ ਕੀਤਾ ਹੈ।
ਬਡਹੇੜੀ ਨੇ ਆਖਿਆ ਕਿ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਬਾਦਲ ਸਰਕਾਰ ਨੇ ਕੋਈ ਇਨਸਾਫ ਦੀ ਗੱਲ ਨਹੀਂ ਕੀਤੀ ਨਾਹੀ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ ਕੋਈ ਉਪਰਾਲਾ ਨਹੀਂ ਕੀਤਾ ਸਗੋਂ ਸਿਰਸਾ ਵਾਲ਼ੇ ਮਹਾਂ ਮੂਰਖ ਦੇ ਚੇਲਿਆਂ ਅਤੇ ਪੁਲਿਸ ਅਧਿਕਾਰੀਆਂ ਕਰਮਚਾਰੀਆਂ ਨੂੰ ਆਪਣੇ ਮੁਤਾਬਿਕ ਚਲਾਇਆ ਸਿੱਖ ਕੌਮ ਨੂੰ ਗੁੰਮਰਾਹ ਕਰਕੇ ਨਿੱਜੀ ਸਵਾਰਥਾਂ ਲਈ ਵਰਤਦੇ ਸਨ ਸਿੱਖਾਂ ਦੇ ਜਖ਼ਮਾਂ ਨੂੰ ਮੱਲਮ ਲੱਗਾਉਣ ਦੀ ਥਾਂ ਜ਼ਖਮੀ ਖੁਦ ਕੀਤਾ ਅਤੇ ਜਖ਼ਮਾਂ ਤੇ ਨਮਕ ਵੀ ਬਾਦਲਕਿਆਂ ਨੇ ਖੁਦ ਛਿੜਕਿਆ।
ਬਡਹੇੜੀ ਨੇ ਆਖਿਆ ਕਿ ਆਲ ਇੰਡੀਆ ਜੱਟ ਮਹਾਂ ਸਭਾ ਇਹਨਾਂ ਗੰਭੀਰ ਮਸਲੇ ਹੱਲ ਕਰਨ ਲਈ ਵਰਤੀ ਤੀਖਣ ਬੁੱਧੀ ਅਤੇ ਦੂਰਅੰਦੇਸ਼ੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਬਾਦਲਕਿਆਂ ਤੋਂ ਸਿੱਖ ਕੌਮ ਨੂੰ ਸੁਚੇਤ ਹੋਣ ਅਤੇ ਦੂਰੀ ਬਣਉਣ ਦੀ ਅਪੀਲ ਕੀਤੀ।