ਚੰਡੀਗੜ੍ਹ, 21 ਮਾਰਚ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਇਕੱਠਿਆਂ ਲੰਚ ਕੀਤਾ| ਇਸ ਦੌਰਾਨ ਦੋਨਾਂ ਆਗੂਆਂ ਵਿਚਾਲੇ ਕਿਸੇ ਮਸਲੇ ਨੂੰ ਲੈ ਕੇ ਵਿਚਾਰ-ਵਟਾਂਦਰਾ ਵੀ ਹੋਇਆ|
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਬਜਟ ਇਜਲਾਸ ਦੇ ਅੱਜ ਦੂਸਰੇ ਮੁੱਖ ਮੰਤਰੀ ਨੇ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਲਈ ਦੁਪਹਿਰ ਦਾ ਖਾਣਾ ਰੱਖਿਆ ਗਿਆ ਸੀ| ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਕੱਠੇ ਬੈਠ ਕੇ ਖਾਣਾ ਖਾਧਾ| ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿੱਖਿਆ ਮੰਤਰੀ ਅਰੁਣਾ ਚੌਧਰੀ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਹੋਰਨਾਂ ਆਗੂਆਂ ਨੇ ਵੀ ਦੁਪਹਿਰ ਦਾ ਭੋਜਨ ਖਾਧਾ|
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਪੰਜਾਬ ਪੁਲਿਸ...