ਚੰਡੀਗੜ, 29 ਮਾਰਚ( ਵਿਸ਼ਵ ਵਾਰਤਾ)-ਕੋਰਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਅਤੇ ਇਸ ਸਥਿਤੀ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦੇ ਅਮਲ ਨੂੰ ਲੀਹਾਂ ‘ਤੇ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਕਮੇਟੀਆਂ ਬਣਾਈਆਂ ਹਨ ਜਿਹੜੀਆਂ ਸੂਬੇ ਵਿੱਚ ਕੋਵਿਡ-19 ਦੇ ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਰ ਪਹਿਲੂ ਦਾ ਖਿਆਲ ਰੱਖਣਗੀਆਂ
ਇਹ ਚਾਰ ਕਮੇਟੀਆਂ ਹੈਲਥ ਸੈਕਟਰ ਰਿਸਪਾਂਸ ਤੇ ਪ੍ਰਕਿਊਰਮੈਂਟ, ਲੌਕਡਾਊਨ ਦਾ ਅਮਲ, ਮੀਡੀਆ ਤੇ ਸੰਚਾਰ ਅਤੇ ਖੇਤੀਬਾੜੀ ਤੇ ਖੁਰਾਕ ਬਾਰੇ ਬਣਾਈਆਂ ਗਈਆਂ ਹਨ।
ਇਹ ਕਮੇਟੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਦੇ ਵੱਖ-ਵੱਖ ਪਹਿਲੂਆਂ ਨਾਲ ਨਜਿੱਠਣ ਸਬੰਧੀ ਤੁਰੰਤ ਫੈਸਲੇ ਲੈਣ ਲਈ ਨੋਟੀਫਾਈ ਕੀਤੇ ਸਟੇਟ ਕੋਵਿਡ-19 ਪ੍ਰਬੰਧਨ ਗਰੁੱਪ ਨੂੰ ਰਿਪੋਰਟ ਕਰਨਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਮੇਟੀ ਲੋੜ ਅਨੁਸਾਰ ਸਮੇਂ-ਸਮੇਂ ‘ਤੇ ਮੀਟਿੰਗਾਂ ਕਰਨਗੀਆਂ ਅਤੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਬਣੇ ਕੋਵਿਡ-19 ਪ੍ਰਬੰਧਨ ਗਰੁੱਪ ਨੂੰ ਰਿਪੋਰਟ ਕਰਨਗੀਆਂ।
ਹੈਲਥ ਸੈਕਟਰ ਰਿਸਪਾਂਸ ਅਤੇ ਪ੍ਰੋਕਿਊਰਮੈਂਟ ਬਾਰੇ ਬਣਾਈ ਕਮੇਟੀ ਵਿੱਚ ਵਧੀਕ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰਾਂ ਇਸਦੇ ਚੇਅਰਪਰਸਨ ਹੋਣਗੇ ਅਤੇ ਪ੍ਰਮੁੱਖ ਸਕੱਤਰ ਵਿੱਤ, ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ, ਵਿਸ਼ੇਸ਼ ਸਕੱਤਰ ਪ੍ਰਸ਼ਾਸਨਿਕ ਸੁਧਾਰਾਂ ਇਸ ਦੇ ਮੈਂਬਰ ਹੋਣਗੇ ਜਦੋਂ ਕਿ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਤੇ ਐਨ.ਐਚ.ਐਮ. ਦੇ ਐਮ.ਡੀ. ਇਸ਼ ਕਮੇਟੀ ਦੇ ਕਨਵੀਨਰ ਹੋਣਗੇ। ਇਸ ਤੋਂ ਇਲਾਵਾ ਡਾ. ਕੇ.ਕੇ ਤਲਵਾੜ ਅਤੇ ਡਾ. ਰਾਜ ਬਹਾਦੁਰ ਕਮੇਟੀ ਦੇ ਪੇਸ਼ੇਵਰ ਸਲਾਹਕਾਰ ਹੋਣਗੇ ਜੋ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗਾਂ ਦੇ ਕਰਮਚਾਰੀਆਂ, ਸਮੱਗਰੀ ਅਤੇ ਬੁਨਿਆਦੀ ਢਾਂਚੇ ਦੀਆਂ ਸਾਰੀਆਂ ਜ਼ਰੂਰਤਾਂ ਜੋ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲੋੜੀਂਦੀਆਂ ਹਨ, ਦਾ ਮੁਲਾਂਕਣ ਅਤੇ ਸਮੀਖਿਆ ਕਰਨਗੇ ਅਤੇ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਉਣਗੇ। ਕਮੇਟੀ ਕੋਵਿਡ-19 ਪ੍ਰਬੰਧਨ ਵਿੱਚ ਆਈ.ਟੀ. ਸਹਾਇਤਾ ਦੀ ਵਿਵਸਥਾ ਨੂੰ ਵੀ ਯਕੀਨੀ ਬਣਾਏਗੀ।
ਇਸੇ ਤਰ•ਾਂ ਲੌਕਡਾਊਨ ਦੇ ਅਮਲ ਲਈ ਬਣਾਈ ਕਮੇਟੀ ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ ਜਿਸ ਵਿੱਚ ਡੀ.ਜੀ.ਪੀ., ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਟਰਾਂਸਪੋਰਟ ਇਸ ਦੇ ਦੇ ਮੈਂਬਰ ਹੋਣਗੇ ਅਤੇ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਇਸਦੇ ਕਨਵੀਨਰ ਹੋਣਗੇ। ਕਮੇਟੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੇ ਅਮਲ ਨਾਲ ਜੁੜੇ ਸਾਰੇ ਪ੍ਰਬੰਧਾਂ ਅਤੇ ਕੋਵਿਡ-19 ਕਾਰਨ ਰਾਜ ਵਿੱਚ ਕਰਫਿਊ/ਲੌਕਡਾਊਨ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਲੋੜੀਂਦੇ ਸਾਰੇ ਕਦਮਾਂ ਦੀ ਸਮੀਖਿਆ ਕਰੇਗੀ ਅਤੇ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਉਠਾਏਗੀ।
ਮੀਡੀਆ ਅਤੇ ਸੰਚਾਰ ਬਾਰੇ ਬਣਾਈ ਕਮੇਟੀ ਦੀ ਅਗਵਾਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਕਰਨਗੇ ਅਤੇ ਸੰਯੁਕਤ ਵਿਕਾਸ ਕਮਿਸ਼ਨਰ (ਆਈ.ਆਰ.ਡੀ.), ਡਾਇਰੈਕਟਰ ਸਿਹਤ ਸੇਵਾਵਾਂ (ਸਟੇਟ ਐਪੀਡੈਮੀਓਲੌਜਿਸਟ) ਇਸ ਦੇ ਮੈਂਬਰ ਹੋਣਗੇ ਜਦੋਂ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਇਸ ਕਮੇਟੀ ਦੇ ਕਨਵੀਨਰ ਹੋਣਗੇ। ਇਹ ਕਮੇਟੀ ਸੋਸ਼ਲ, ਪ੍ਰਿੰਟ ਅਤੇ ਇਲੈਕਟ੍ਰਾਨਿਕ ਸਮੇਤ ਸਾਰੇ ਮੀਡੀਆ ਲਈ ਸੂਬੇ ਵਿੱਚ ਕੋਵਿਡ-19 ਦੇ ਪ੍ਰਬੰਧਨ ਅਤੇ ਇਸ ਦੀ ਰੋਕਥਾਮ ਸਬੰਧੀ ਜਾਣਕਾਰੀ ਇਕੱਤਰ ਕਰਨ ਅਤੇ ਇਸਦੇ ਪ੍ਰਚਾਰ ਤੇ ਪਸਾਰ ਲਈ ਲੋੜੀਂਦੇ ਪ੍ਰਬੰਧ ਕਰੇਗੀ।
ਇਸੇ ਤਰ•ਾਂ ਖੇਤੀਬਾੜੀ ਅਤੇ ਖੁਰਾਕ ਕਮੇਟੀ ਵਧੀਕ ਮੁੱਖ ਸਕੱਤਰ ਵਿਕਾਸ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ ਜਿਸ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ, ਮਾਰਕਫੈੱਡ, ਪਨਸਪ ਅਤੇ ਪਨਗ੍ਰੇਨ ਦੇ ਐਮ.ਡੀ. ਇਸ ਦੇ ਮੈਂਬਰ ਹੋਣਗੇ ਜਦੋਂ ਕਿ ਸਕੱਤਰ ਮੰਡੀ ਬੋਰਡ ਕਮੇਟੀ ਦੇ ਕਨਵੀਨਰ ਹੋਣਗੇ। ਇਹ ਕਮੇਟੀ ਕਣਕ, ਆਲੂ, ਕਿੰਨੂ ਅਤੇ ਸਬਜ਼ੀਆਂ ਸਮੇਤ ਫਸਲਾਂ ਦੀ ਬਿਨਾਂ ਕਿਸੇ ਮੁਸ਼ਕਲ ਦੇ ਕਟਾਈ ਅਤੇ ਖਰੀਦ ‘ਤੇ ਧਿਆਨ ਕੇਂਦਰਤ ਕਰੇਗੀ। ਕਮੇਟੀ ਕੋਵਿਡ-19 ਦੇ ਮੱਦੇਨਜ਼ਰ ਸੂਬੇ ਵਿੱਚ ਲਗਾਏ ਕਰਫਿਊ/ਲੌਕਡਾਊਨ ਅਤੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਉਠਾਏ ਜਾਣ ਵਾਲੇ ਲੋੜੀਂਦੇ ਇਹਤਿਆਤੀ ਕਦਮਾਂ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਤ ਢੰਗ ਨਾਲ ਮੁਸ਼ਕਲ ਰਹਿਤ ਕਟਾਈ ਅਤੇ ਖਰੀਦ ਸਬੰਧੀ ਗਤੀਵਿਧੀਆਂ ਨੂੰ ਵੀ ਯਕੀਨੀ ਬਣਾਏਗੀ। ਲੋਕਾਂ ਦੀ ਇੱਕ-ਦੂਸਰੇ ਤੋਂ ਢੁੱਕਵੀਂ ਸਮਾਜਿਕ ਵਿੱਥ ਅਤੇ ਕਿਸੇ ਅਣਸੁਖਾਵੀਂ ਸਥਿਤੀ ਤੋਂ ਬਚਾਅ ਅਤੇ ਏਜੰਸੀਆਂ ਦੁਆਰਾ ਕਿਸਾਨਾਂ ਦੀ ਸਾਰੀ ਉਪਜ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀ-ਵਾਰ ਖਰੀਦ ਪ੍ਰਣਾਲੀ ਤਿਆਰ ਕੀਤੀ ਜਾਵੇਗੀ।
Punjab Breaking ਪੰਜਾਬ ਮਹਿਲਾ ਕਮਿਸ਼ਨ ਵੱਲੋਂ SGPC ਪ੍ਰਧਾਨ ਧਾਮੀ ਖਿਲਾਫ਼ ਵੱਡੀ ਕਾਰਵਾਈ
ਪੰਜਾਬ ਮਹਿਲਾ ਕਮਿਸ਼ਨ ਵੱਲੋਂ SGPC ਪ੍ਰਧਾਨ ਧਾਮੀ ਖਿਲਾਫ਼ ਵੱਡੀ ਕਾਰਵਾਈ ਨੋਟਿਸ ਜਾਰੀ ਕਰ ਕੇ 4 ਦਿਨ 'ਚ ਮੰਗਿਆ ਜਵਾਬ ਚੰਡੀਗੜ੍ਹ...