• ਕੋਵਿਡ-19 ਦੇ ਚੱਲਦਿਆਂ ਆਈ ਆਰਥਿਕ ਮੰਦਵਾੜੇ ਦੇ ਹੱਲ ਲਈ ਵਿਆਪਕ ਪੈਕੇਜ ਜਾਰੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ
ਚੰਡੀਗੜ•, 24 ਮਾਰਚ ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਕੀਤੇ ਐਲਾਨਾਂ ਉਤੇ ਨਿਰਾਸ਼ਾਂ ਜ਼ਾਹਰ ਕਰਦਿਆਂ ਇਨ•ਾਂ ਨੂੰ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਕਾਰਨ ਪੈਦਾ ਹੋਈ ਸਥਿਤੀ ਵਿੱਚ ਲੋਕਾਂ, ਵਪਾਰੀਆਂ ਤੇ ਉਦਯੋਗਾਂ ਦੇ ਫਿਕਰਾਂ ਨੂੰ ਹੱਲ ਕਰਨ ਲਈ ਨਾਕਾਫੀ ਦੱਸਿਆ।
ਮੁੱਖ ਮੰਤਰੀ ਨੇ ਕਿਹਾ ਕਿ ਨਿਰਮਲਾ ਸੀਤਾਰਮਨ ਵੱਲੋਂ ਕੀਤੇ ਐਲਾਨ ਮੌਜੂਦਾ ਸਮੇਂ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਕਾਫੀ ਨਹੀਂ ਹਨ। ਉਨ•ਾਂ ਇਸ ਔਖੀ ਘੜੀ ਵਿੱਚ ਗਰੀਬਾਂ, ਲੋੜਵੰਦਾਂ ਦੀ ਮੱਦਦ ਕਰਨ ਅਤੇ ਅਰਥ ਵਿਵਸਥਾ ਦੇ ਸਾਰੇ ਖੇਤਰਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਵਿਆਪਕ ਪੈਕੇਜ ਜਾਰੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਕੇਂਦਰ ਬਿਨਾਂ ਕਿਸੇ ਦੇਰੀ ਤੋਂ ਵਿਸਥਾਰ ਵਿੱਚ ਆਰਥਿਕ ਪੈਕੇਜ ਲੈ ਕੇ ਆਵੇ। ਉਨ•ਾਂ ਵਿੱਤ ਮੰਤਰੀ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ (ਵਿੱਤ ਮੰਤਰੀ) ਪ੍ਰਧਾਨ ਮੰਤਰੀ ਵੱਲੋਂ ਅਜਿਹੇ ਕੋਈ ਪੈਕੇਜ ਸਬੰਧੀ ਐਲਾਨੀ ਟਾਸਕ ਫੋਰਸ ਦੇ ਵੇਰਵੇ ਨੂੰ ਲੈ ਕੇ ਆਉਣ ਵਿੱਚ ਵੀ ਨਾਕਾਮ ਰਹੇ।
ਉਨ•ਾਂ ਕਿਹਾ ਕਿ ਟਾਸਕ ਫੋਰਸ ਦੀ ਰਚਨਾ ਲਈ ਹੁਣ ਤੱਕ ਸੂਬਿਆਂ ਤੋਂ ਕੋਈ ਸੁਝਾਅ ਨਹੀਂ ਲਿਆ ਗਿਆ ਅਤੇ ਨਾ ਹੀ ਕੋਈ ਵੇਰਵੇ ਸਾਂਝੇ ਕੀਤੇ ਗਏ। ਉਨ•ਾਂ ਆਸ ਪ੍ਰਗਟਾਈ ਕਿ ਇਹ ਪ੍ਰਤੀਨਿਧੀ ਹੋਵੇਗਾ ਅਤੇ ਇਸ ਅਣਕਿਆਸੇ ਸੰਕਟ ਦੀ ਸਥਿਤੀ ਵਿੱਚੋਂ ਉਭਰਿਆ ਜਾਵੇਗਾ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਦੀ ਮੰਗ ‘ਤੇ ਪੰਜਾਬ ਨੇ ਪਹਿਲਾ ਹੀ ਪ੍ਰਧਾਨ ਮੰਤਰੀ ਤੇ ਕੇਂਦਰੀ ਵਿੱਤ ਮੰਤਰੀ ਨੂੰ ਲੋੜੀਂਦੇ ਸੁਝਾਅ ਭੇਜੇ ਹਨ ਅਤੇ ਉਨ•ਾਂ ਨੂੰ ਆਸ ਹੈ ਕਿ ਇਨ•ਾਂ ਸੁਝਾਵਾਂ ਦਾ ਨੋਟਿਸ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੂੰ ਆਸ ਸੀ ਕਿ ਟੈਕਸ ਰਿਟਰਨ ਭਰਨ ਦੀ ਤਰੀਕ ਮਹਿਜ਼ ਮੁਲਤਵੀ ਕਰਨ ਤੋਂ ਵੱਧ ਹੋਰ ਕੁਝ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਥੋਂ ਤੱਕ ਨਿਰਧਾਰਤ ਮਿਤੀ ਵੀ ਨਹੀਂ ਬਦਲੀ ਗਈ ਜਦੋਂ ਕਿ ਸੱਚਾਈ ਇਹ ਹੈ ਕਿ ਬਹੁਤੇ ਸੂਬੇ ਕਰਫਿਊ/ਲੌਕਡਾਊਨ ਅਧੀਨ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਕਰਜ਼ੇ ਦੀ ਮੁੜ ਅਦਾਇਗੀਆਂ ਦੀ ਈ.ਐਮ.ਆਈਜ਼ ਅਤੇ ਡਿਫਾਲਟ ਬਾਰੇ ਵੀ ਕੋਈ ਜ਼ਿਕਰ ਕਰਨ ਵਿੱਚ ਨਾਕਾਮ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਗਰੀਬਾਂ ਖਾਸ ਕਰ ਗੈਰ ਸੰਗਠਿਤ ਮਜ਼ਦੂਰਾਂ ਦੀ ਦੁਰਦਸ਼ਾ ਵੱਲ ਕੋਈ ਉਚੇਚਾ ਧਿਆਨ ਨਹੀਂ ਦਿੱਤਾ ਗਿਆ ਜਿਨ•ਾਂ ਬਾਰੇ ਸਾਰੇ ਸੂਬੇ ਚਿੰਤਾ ਜ਼ਾਹਰ ਕਰਦੇ ਹੋਏ ਦਬਾਅ ਬਣਾ ਰਹੇ ਸਨ। ਉਨ•ਾਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ (ਪੀ.ਐਡ.ਐਸ.) ਕੋਟੇ ਨੂੰ ਦੁੱਗਣਾ ਕਰਨਾ ਅਤੇ ਮੌਜੂਦਾ ਸਥਿਤੀ ਨੂੰ ਦੇਖਦਿਆਂ ਲੋਕਾਂ ਨੂੰ ਦੋ ਮਹੀਨੇ ਦਾ ਰਾਸ਼ਨ ਮੁਫਤ ਮਹੱਈਆ ਕਰਨਾ ਸਭ ਤੋਂ ਵੱਡੀ ਲੋੜ ਹੈ ਜਿਸ ਦੀ ਪੰਜਾਬ ਸਰਕਾਰ ਪਹਿਲਾਂ ਹੀ ਮੰਗ ਕਰ ਚੁੱਕੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ•ਾਂ ਨੇ ਕੇਂਦਰ ਤੋਂ ਸੈਰ ਸਪਾਟਾ ਤੇ ਪ੍ਰਾਹੁਣਚਾਰੀ ਖੇਤਰ ਦੇ ਹਿੱਸੇਦਾਰਾਂ ਜਿਨ•ਾਂ ਵਿੱਚ ਟੈਕਸੀ ਡਰਾਈਵਰ, ਫਰੀਲਾਂਸ ਟੂਰ ਗਾਈਡ, ਗੈਰ ਪੰਜੀਕ੍ਰਿਤ ਟੂਰ ਆਪ੍ਰੇਟਰ, ਢਾਬੇ ਵਾਲੇ, ਰੈਸਟੋਰੈਂਟ, ਰੇਹੜੀ ਵਾਲੇ ਸ਼ਾਮਲ ਹਨ, ਲਈ ਯਕਮੁਸ਼ਤ ਸਹਾਇਤਾ ਦਾ ਐਲਾਨ ਕਰਨ ਦੀ ਮੰਗ ਵੀ ਕੀਤੀ ਸੀ ਜਿਨ•ਾਂ ਦਾ ਕੰਮਕਾਜ ਮੌਜੂਦਾ ਸਥਿਤੀ ਵਿੱਚ ਬੁਰੀ ਤਰ•ਾਂ ਪ੍ਰਭਾਵਿਤ ਹੋਇਆ ਹੈ।