Advertisement
ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਨਾਲ ਮਿਲਣ ਲਈ ਅੱਜ ਦਿੱਲੀ ਪਹੁੰਚੇ| ਉਨ੍ਹਾਂ ਦੀ ਬੈਠਕ ਕੱਲ੍ਹ ਲਈ ਨਿਸ਼ਚਿਤ ਕੀਤੀ ਗਈ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨਾਲ ਮਿਲ ਕੇ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਬਾਰੇ ਵਿਚ ਵਿਚਾਰ ਕਰਨਗੇ ਕਿਉਂਕਿ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਕਿਸਾਨਾਂ ਦੇ ਕਰਜੇ ਮੁਆਫੀ ਦਾ ਐਲਾਨ ਕੀਤਾ ਸੀ, ਪਰ ਕਰਜ ਮੁਆਫੀ ਲਈ ਅਨੇਕਾਂ ਤਰ੍ਹਾਂ ਦੀਆਂ ਅੜਚਨਾਂ ਆ ਰਹੀਆਂ ਹਨ| ਦੂਸਰੇ ਪਾਸੇ ਹਰ ਰੋਜ਼ ਕਿਸਾਨ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ| ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਨਾਲ ਵੀ ਇਸ ਮੁੱਦੇ ਉਤੇ ਵਿਚਾਰ ਕੀਤਾ ਜਾਵੇਗਾ|
Advertisement