ਚੰਡੀਗੜ, 19 ਦਸੰਬਰ( ਵਿਸ਼ਵ ਵਾਰਤਾ )
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਦੀ ਮਾਤਾ ਮਹਿੰਦਰ ਕੌਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਬੀਤੀ ਰਾਤ ਲੰਮੀ ਬਿਮਾਰੀ ਉਪਰੰਤ ਚੱਲ ਵਸੇ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਉਨਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਖਹਿਰਾ ਨੂੰ ਮਾਤਾ ਜੀ ਦੇ ਚਲਾਣੇ ਨਾਲ ਪਏ ਘਾਟੇ ਨੂੰ ਸੁਣ ਕੇ ਉਨਾਂ ਨੂੰ ਦੁੱਖ ਪਹੁੰਚਿਆ ਅਤੇ ਉਹ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਸ਼ਰੀਕ ਹੁੰਦੇ ਹਨ।