ਚੰਡੀਗੜ, 27 ਮਾਰਚ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿਚ ਭਰੋਸਾ ਦਿਵਾਇਆ ਹੈ ਕਿ ਇਰਾਕ ਪੀੜਤ ਪਰਿਵਾਰਾਂ ਵਾਸਤੇ ਸੂਬਾ ਸਰਕਾਰ ਢੁੱਕਵਾਂ ਸਹਾਇਤਾ ਪੈਕੇਜ਼ ਤਿਆਰ ਕਰੇਗੀ ਅਤੇ ਉਸ ਸਮੇਂ ਤੱਕ ਉਨਾਂ ਨੂੰ ਮਾਸਿਕ ਪੈਨਸ਼ਨ ਲਗਾਤਾਰ ਜਾਰੀ ਰਹੇਗੀ।
ਰਾਜਪਾਲ ਦੇ ਭਾਸ਼ਨ ‘ਤੇ ਧੰਨਵਾਦ ਦੇ ਮਤੇ ‘ਤੇ ਬਹਿਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬਾ ਸਰਕਾਰ ਮੋਸੂਲ ਵਿਚ ਮਾਰੇ ਗਏ ਵਿਅਕਤੀਆਂ ਦੀਆਂ ਦੇਹਾਂ ਵਾਪਸ ਆਉਣ ਦੀ ਊਡੀਕ ਕਰ ਰਹੀ ਹੈ ਅਤੇ ਉਨ•ਾਂ ਦੀ ਸਰਕਾਰ ਪਰਿਵਾਰਾਂ ਨੂੰ ਢੁੱਕਵਾਂ ਪੈਕੇਜ ਦੇਣ ਲਈ ਕਾਰਜ ਕਰ ਰਹੀ ਹੈ।
ਮੁੱਖ ਮੰਤਰੀ ਨੇ ਸਦਨ ਵਿਚ ਦੱਸਿਆ ਕਿ ਉਨ•ਾਂ ਨੇ ਪੀੜਤ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਦੇਣ ਲਈ ਵਿਦੇਸ਼ ਮਾਮਲਿਆਂ ਦੀ ਮੰਤਰੀ ਨੂੰ ਬੇਨਤੀ ਕੀਤੀ ਹੈ ਅਤੇ ਉਨ•ਾਂ ਦੀ ਸਰਕਾਰ ਕੇਂਦਰ ਦੇ ਫੈਸਲੇ ਦੀ ਊਡੀਕ ਕਰ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਉਹ ਲਗਾਤਾਰ ਵਿਦੇਸ਼ ਮਾਮਲਿਆਂ ਦੇ ਮੰਤਰੀ ਸ਼੍ਰੀਮਤੀ ਸੁਸ਼ਮਾ ਸਵਰਾਜ ਅਤੇ ਵਿਦੇਸ਼ ਮਾਮਲਿਆਂ ਦੇ ਰਾਜ ਮੰਤਰੀ ਜਨਰਲ ਵੀ.ਕੇ. ਸਿੰਘ ਨਾਲ ਇਸ ਮੁੱਦੇ ‘ਤੇ ਲਗਾਤਾਰ ਸੰਪਰਕ ਵਿਚ ਹਨ। ਇਸ ਸਬੰਧ ਵਿਚ ਭਰੋਸਾ ਦਿਵਾਇਆ ਗਿਆ ਹੈ ਕਿ ਵਿਦੇਸ਼ਾਂ ਵਿਚ ਮਾਰੇ ਗਏ ਵਿਅਕਤੀਆਂ ਦੀਆਂ ਦੇਹਾਂ ਜਿਨਾਂ ਛੇਤੀਂ ਹੋ ਸਕਿਆ ਪੂਰੇ ਮਾਣ-ਸਨਮਾਨ ਨਾਲ ਅੰਤਿਮ ਰਸਮਾਂ ਲਈ ਵਾਪਸ ਲਿਆਂਦੀਆਂ ਜਾਣਗੀਆਂ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਇਰਾਕ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਸਹਾਇਤਾ ਪੈਕੇਜ਼ ਦੇਣ ਦਾ ਭਰੋਸਾ
Advertisement
Advertisement