– ਪਰਾਲੀ ਸਾੜਨ ਦੀ ਸੱਮਸਿਆ ਨਾਲ ਨਿਪਟਣ ਲਈ ਸਬੰਧਤ ਵਿਭਾਗਾਂ ‘ਚ ਤਾਲਮੇਲ ਦੀ ਜ਼ਰੂਰਤ ‘ਤੇ ਜ਼ੋਰ
ਚੰਡੀਗੜ, 11 ਅਕਤੂਬਰ (ਵਿਸ਼ਵ ਵਾਰਤਾ) : ਪਰਾਲੀ ਸਾੜੇ ਜਾਣ ਨਾਲ ਨਿਪਟਣ ਸਬੰਧੀ ਆਪਣੀ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਸਲਾਂ ਦੀ ਰਹਿੰਦ-ਖਹੁੰਦ ਨੂੰ ਸਾੜੇ ਜਾਣ ਤੋਂ ਰੋਕਣ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਤਿੰਨ ਮੋਬਾਈਲ ਐਪ ਜਾਰੀ ਕੀਤੇ ਹਨ।
ਵੱਖ ਵੱਖ ਸਬੰਧਤ ਏਜੰਸੀਆਂ ਅਤੇ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਏ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸਾਰੇ ਪੱਧਰਾਂ ‘ਤੇ ਸਥਿਤੀ ‘ਤੇ ਸਖਤ ਨਿਗਰਾਨੀ ਰੱਖਣ ਦਾ ਸੱਦਾ ਦਿੱਤਾ ਹੈ। ਉਨ•ਾਂ ਨੇ ਪਰਾਲੀ ਸਾੜਨ ਵਿਰੁੱਧ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਉਨ•ਾਂ ਨੂੰ ਪ੍ਰੇਰਿਤ ਕਰਨ ਦੀ ਵੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ।
ਪਰਾਲੀ ਸਾੜਨ ਨਾਲ ਮਨੁੱਖੀ ਸਿਹਤ, ਵਾਤਾਵਰਣ ਅਤੇ ਭੌਂ ਨੂੰ ਹੋਣ ਵਾਲੇ ਨੁਕਸਾਨ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੱਮਸਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਚ ਤੇਜ਼ੀ ਲਿਆਉਣ ਵਾਸਤੇ ਖੇਤੀਬਾੜੀ ਵਿਭਾਗ ਨੂੰ ਸਾਇੰਸ, ਤਕਨੌਲੋਜੀ ਅਤੇ ਵਾਤਾਵਰਣ ਵਿਭਾਗ ਨਾਲ ਮਿਲ ਕੇ ਕਾਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਇਸ ਸਮੱਸਿਆ ਨਾਲ ਨਿਪਟਣ ਲਈ ਖੇਤੀਬਾੜੀ, ਮਾਲ, ਸਾਇੰਸ, ਤਕਨੌਲੋਜੀ ਤੇ ਵਾਤਾਵਰਣ, ਖ਼ੁਰਾਕ ਤੇ ਸਿਵਲ ਸਪਲਾਈ ਆਦਿ ਵਰਗੇ ਸਾਰੇ ਸਬੰਧਤ ਵਿਭਾਗਾਂ ਵੱਲੋਂ ਨੇੜੇ ਦੇ ਤਾਲਮੇਲ ਰਾਹੀਂ ਸਮੁੱਚੀ ਪਹੁੰਚ ਅਪਣਾਏ ਜਾਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ ਹੈ।
ਮੁੱਖ ਮੰਤਰੀ ਨੇ ਸਬਸਿਡੀ ਦੇ ਰਾਹੀਂ ਸਹਿਕਾਰੀ ਸੋਸਾਇਟੀਆਂ ਅਤੇ ਕਸਟਮ ਹਾਇਰ ਸੈਂਟਰਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਖੇਤੀਬਾੜੀ ਦੇ ਸਾਜੋ-ਸਮਾਨ ਅਤੇ ਮਸ਼ੀਨਰੀ ਦੀ ਵਧ ਤੋ ਵਧ ਵਰਤੋਂ ਕੀਤੇ ਜਾਣ ਵਾਸਤੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ ਤਾਂ ਜੋ ਪਰਾਲੀ ਦਾ ਵਧੀਆ ਤਰੀਕੇ ਨਾਲ ਪ੍ਰਬੰਧਨ ਹੋ ਸਕੇ ਕਿਉਂਕਿ ਫਸਲਾਂ ਦੀ ਰਹਿੰਦ-ਖੁਹੰਦ ਦੇ ਨਿਪਟਾਰੇ ਲਈ ਇਹੋ ਹੀ ਇਕ ਵਿਗਿਆਨਕ ਹੱਲ ਹੈ।
ਮੁੱਖ ਮੰਤਰੀ ਵੱਲੋਂ ਜਾਰੀ ਕੀਤੀਆਂ ਗਈਆਂ ਤਿੰਨ ਐਂਡਰਾਇਡ ਮੋਬਾਈਲ ਐਪਲੀਕੇਸ਼ਨਾਂ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ) ਵੱਲੋਂ ਵਿਕਸਿਤ ਕੀਤੀਆਂ ਗਈਆਂ ਹਨ। ਇਨ•ਾਂ ਵਿੱਚੋਂ ਇਕ ਆਈ-ਖੇਤ-ਮਸ਼ੀਨ ਹੈ ਜੋ ਫਸਲਾਂ ਦੀ ਰਹਿੰਦ-ਖੁਹੰਦ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ/ਸਾਜੋ-ਸਮਾਨ ਤੱਕ ਪਹੁੰਚ ਦੇ ਵਾਸਤੇ ਕਿਸਾਨਾਂ ਦੀ ਸਹੂਲਤ ਲਈ ਹੈ। e-P58aL ਪੌਦੇ ਲਾਉਣ ‘ਤੇ ਨਿਗਰਾਨੀ ਰੱਖਣ ਅਤੇ e-Prevent ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਸਬੰਧਤ ਸਹੀ ਅਤੇ ਤੇਜ਼ੀ ਨਾਲ ਸੂਚਨਾ ਮੁਹੱਈਆ ਕਰਵਾਉਣ ਬਾਰੇ ਹੈ। ਇਹ ਐਪਲੀਕੇਸ਼ਨਾਂ ਜ਼ਿਲ•ਾ, ਬਲਾਕ ਅਤੇ ਪਿੰਡ ਪੱਧਰ ‘ਤੇ ਅੰਗਰੇਜੀ ਅਤੇ ਪੰਜਾਬੀ ਭਾਸ਼ਾ ਵਿੱਚ ਸਬੰਧਤ ਸੂਚਨਾ ਮੁਹੱਈਆ ਕਰਵਾਉਣਗੀਆਂ।
ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਪੱਧਰ ‘ਤੇ ਨਿਯੁਕਤ ਕੀਤੇ ਤਕਰੀਬਨ 8000 ਨੋਡਲ ਅਫਸਰਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਰਾਹਣਾ ਕੀਤੀ। ਇਸ ਦੇ ਨਾਲ ਹੀ ਉਨ•ਾਂ ਨੇ ਸੋਸ਼ਲ ਮੀਡੀਆ ਰਾਹੀਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਅਤੇ ਇਸ ਵਿੱਚ ਸਕੂਲਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਅਤੇ ਐਨ. ਐਸ.ਐਸ ਵਲੰਟਰੀਆਂ ਨੂੰ ਵੀ ਸ਼ਾਮਲ ਕਰਨ ਦੀ ਪ੍ਰਸ਼ੰਸ਼ਾ ਕੀਤੀ। ਉਨ•ਾਂ ਕਿਹਾ ਕਿ ਇਹ ਪਹਿਲਕਦਮੀਆਂ ਪਰਾਲੀ ਨੂੰ ਸਾੜਨ ਦਾ ਅਮਲ ਤੱਜਣ ਲਈ ਕਿਸਾਨਾਂ ਨੂੰ ਮਨਾਉਣ ਵਿੱਚ ਸਹਾਈ ਹੋਣਗੀਆਂ।
ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਾਜੀਤ ਖੰਨਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 65 ਲੱਖ ਏਕੜ ਰਕਬੇ ਵਿੱਚ ਝੋਨਾ ਲਗਾਇਆ ਗਿਆ ਹੈ ਜੋ 20 ਮਿਲੀਅਨ ਟਨ ਪਰਾਲੀ ਪੈਦਾ ਕਰੇਗਾ ਜਦਕਿ ਕੇਵਲ 5 ਮਿਲੀਅਨ ਟਨ ਦਾ ਹੀ ਪ੍ਰਬੰਧਨ ਹੁੰਦਾ ਹੈ। ਤਕਰੀਬਨ 15 ਮਿਲੀਅਨ ਟਨ ਪਰਾਲੀ ਖੇਤਾਂ ਵਿੱਚ ਹੀ ਸਾੜ ਦਿੱਤੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਇਕ ਟਨ ਪਰਾਲੀ ਸਾੜਨ ਦੇ ਨਾਲ 5.5 ਕਿਲੋਗ੍ਰਾਮ ਨਾਈਟਰੋਜਨ, 2.3 ਕਿਲੋਗ੍ਰਾਮ ਫਾਰਸਫੋਰਸ, 25 ਕਿਲੋਗ੍ਰਾਮ ਪੋਟਾਸ਼ੀਅਮ, 1.2 ਕਿਲੋਗ੍ਰਾਮ ਸਲਫ਼ਰ, 400 ਕਿਲੋਗ੍ਰਾਮ ਆਰਗੈਨਿਕ ਸਮੱਗਰੀ ਨੂੰ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਲਾਭਦਾਇਕ ਕੀੜੇ ਮਕੋੜਿਆਂ ਦੀ ਮੌਤ ਵੀ ਹੋ ਜਾਂਦੀ ਹੈ।
ਸ੍ਰੀ ਖੰਨਾ ਨੇ ਦੱਸਿਆ ਕਿ ਇਸ ਦੇ ਨਾਲ ਹਵਾ ਦੇ ਮਿਆਰ ਵਿੱਚ ਨਿਘਾਰ ਆਉਂਦਾ ਹੈ ਜਿਸ ਦੇ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਹੁੰਦਾ ਹੈ। ਇਹ ਜੀਵਨ ਅਤੇ ਭੌਂ ਦੀ ਸਿਹਤ ਉੱਤੇ ਪ੍ਰਭਾਵ ਪਾਉਂਦਾ ਹੈ। ਇਸ ਵੇਲੇ 4.30 ਮਿਲੀਅਨ ਟਨ ਪਰਾਲੀ ਦੀ ਵੱਖ-ਵੱਖ ਦਾਅਵੇਦਾਰਾਂ ਵੱਲੋਂ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਨਹੀਂ ਸਾੜਿਆ ਜਾਂਦਾ ਹੈ।
ਸ੍ਰੀ ਖੰਨਾ ਨੇ ਅੱਗੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਲ 2018-19 ਅਤੇ 2019-20 ਦੇ ਵਾਸਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਤਕਨੀਕੀ ਕਦਮਾਂ ਦੇ ਵਾਸਤੇ 665 ਕਰੋੜ ਰੁਪਏ ਪ੍ਰਵਾਨ ਕੀਤੇ ਹਨ। 269 ਕਰੋੜ ਰੁਪਏ ਪਹਿਲਾਂ ਹੀ ਪ੍ਰਾਪਤ ਹੋ ਚੁੱਕੇ ਹਨ ਜੋ ਕਿ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਅਤੇ ਗਰੁੱਪ ਤੇ ਕੋ-ਅਪਰੇਟਿਵ ਲਈ 80 ਫੀਸਦੀ ਸਬਸਿਡੀ ਵਾਸਤੇ ਹੈ। ਅੱਜ ਦੀ ਤਾਰੀਕ ਤੱਕ ਕਸਟਮ ਹਾਇਰ ਸੈਂਟਰਾਂ, ਸਹਿਕਾਰੀ ਸੋਸਾਇਟੀਆਂ ਅਤੇ ਕਿਸਾਨਾਂ ਨੂੰ 13290 ਖੇਤੀਬਾੜੀ ਮਸ਼ੀਨਾ/ਸਾਜੋ-ਸਮਾਨ ਦਾ ਵਿਤਰਣ ਕੀਤਾ ਗਿਆ ਹੈ ਜਦਕਿ ਟੀਚਾ 24000 ਮਸ਼ੀਨਾਂ/ਸਾਜੋ-ਸਮਾਨ ਦਾ ਹੈ।
ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ-ਕਮ-ਐਫ.ਸੀ.ਆਰ ਐਮ.ਪੀ ਸਿੰਘ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕੇ.ਏ.ਪੀ ਸਿਨਹਾ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਤੇਜਵੀਰ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਗੁਰਕਿਰਤ ਕ੍ਰਿਪਾਲ ਸਿੰਘ, ਪ੍ਰਮੁੱਖ ਸਕੱਤਰ ਸਾਇੰਸ, ਤਕਨੌਲੋਜੀ ਅਤੇ ਵਾਤਾਵਰਨ ਰਾਕੇਸ਼ ਵਰਮਾ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਅਨੰਦਿਤਾ ਮਿਤਰਾ ਅਤੇ ਡਾਇਰੈਕਟਰ ਰਿਮੋਟ ਸੈਂਸਿੰਗ ਸੈਂਟਰ ਡਾ. ਬਰਜਿੰਦਰ ਪਾਤਰਯਾ ਹਾਜ਼ਰ ਸਨ।
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਪੰਜਾਬ ਪੁਲਿਸ...