ਗੁਰਦਾਸਪੁਰ, 9 ਅਕਤੂਬਰ (ਵਿਸ਼ਵ ਵਾਰਤਾ) : ਗੁਰਦਾਸਪੁਰ ਜ਼ਿਮਨੀ ਚੋਣ ਦੇ ਪ੍ਰਚਾਰ ਲਈ ਅੱਜ ਆਖਰੀ ਦਿਨ ਹੈ| ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਰੋਡ ਸ਼ੋਅ ਕੀਤਾ| ਕੈਪਟਨ ਅਮਰਿੰਦਰ ਸਿੰਘ ਦੇ ਇਸ ਰੋਡ ਸ਼ੋਅ ਨੂੰ ਭਰਵਾਂ ਹੁੰਗਾਰਾ ਮਿਲਿਆ|
ਪਠਾਨਕੋਟ ਵਿਖੇ ਵੱਖ-ਵੱਖ ਥਾਵਾਂ ‘ਤੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਆਸ਼ਾ ਕੁਮਾਰੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ| ਕੈਪਟਨ ਅਮਰਿੰਦਰ ਸਿੰਘ ਦਾ ਰੋਡ ਸ਼ੋਅ ਪਠਾਨਕੋਟ ਤੋਂ ਬਾਅਦ ਧਾਰੀਵਾਲ ਵਿਖੇ ਪਹੁੰਚਿਆ, ਜਿਥੇ ਲੋਕਾਂ ਵਿਚ ਭਾਰੀ ਉਤਸ਼ਾਹ ਸੀ| ਇਸ ਤੋਂ ਇਲਾਵਾ ਬਟਾਲਾ ਵਿਖੇ ਵੀ ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਨੂੰ ਭਰਵਾਂ ਹੁੰਗਾਮਾ ਮਿਲਿਆ|
ਦੱਸਣਯੋਗ ਹੈ ਕਿ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ 11 ਅਕਤੂਬਰ ਨੂੰ ਹੋ ਰਹੇ ਮਤਦਾਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਕੀਤੇ ਗਏ ਇਸ ਰੋਡ ਸ਼ੋਅ ਦਾ ਸੁਨੀਲ ਜਾਖੜ ਨੂੰ ਵੱਡਾ ਲਾਭ ਮਿਲੇਗਾ
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ – ਥਾਣਾ ਮੁਖੀ ਰਮਨ ਕੁਮਾਰ
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ - ਥਾਣਾ ਮੁਖੀ ਰਮਨ ਕੁਮਾਰ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ...