• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਤਵਾਦੀਆਂ ਹੱਥੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਤਵਾਦੀਆਂ ਹੱਥੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ

8 years ago
International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

29 minutes ago
Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

37 minutes ago
IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

44 minutes ago
Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

2 hours ago
Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

2 hours ago
Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

3 hours ago
Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

3 hours ago
Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

3 hours ago
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
Border 2 ਦੇ ਟੀਜ਼ਰ ਲਾਂਚ ‘ਤੇ ਭਾਵੁਕ ਹੋਏ ਸੰਨੀ ਦਿਓਲ

Border 2 ਦੇ ਟੀਜ਼ਰ ਲਾਂਚ ‘ਤੇ ਭਾਵੁਕ ਹੋਏ ਸੰਨੀ ਦਿਓਲ

3 hours ago
Hindi News
English News
Wednesday, December 17, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਤਵਾਦੀਆਂ ਹੱਥੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ

October 20, 2017
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਤਵਾਦੀਆਂ ਹੱਥੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ

ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀਆਂ ਵੱਲੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ ਕਰ ਦਿੱਤੀ ਹੈ। ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਤਵਾਦ ਦੇ ਦੌਰ ਵਿੱਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਲਾਲ ਕਾਰਡ ਸਕੀਮ ਦਾ ਲਾਭ ਦੇਣ ਦੀ ਵੀ ਸਹਿਮਤੀ ਦੇ ਦਿੱਤੀ।
ਸਾਲ 2016 ਵਿੱਚ ਪਿਛਲੀ ਅਕਾਲੀ ਸਰਕਾਰ ਨੇ ਵਿਸ਼ੇਸ਼ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਆਉਣ ‘ਤੇ ਇਸ ਸਕੀਮ ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਸਕੀਮ ਤਹਿਤ ਵਿਧਵਾ ਨੂੰ ਉਸ ਦੀ ਮੌਤ ਤੱਕ ਪੈਨਸ਼ਨ ਮਿਲੇਗੀ ਜਦਕਿ ਇਸ ਤੋਂ ਪਹਿਲਾਂ ਉਸ ਦੇ ਮੁੜ ਵਿਆਹੇ ਜਾਣ ਤੱਕ ਪੈਨਸ਼ਨ ਦੇਣ ਦਾ ਉਪਬੰਧ ਸੀ।
ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਵੱਲੋਂ ਕੀਤੀ ਅਪੀਲ ਨਾਲ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਲ ਕਾਰਡ  ਦਿੱਤੇ ਜਾਣਗੇ ਜੋ ਕਿ ਹੁਣ ਤੱਕ ਸਿਰਫ ਅੱਤਵਾਦ ਤੋਂ ਪੀੜਤ ਸਿਵਲੀਅਨਾਂ ਨੂੰ ਹੀ ਦਿੱਤੇ ਜਾਂਦੇ ਹਨ। ਪੰਜਾਬ ਪੁਲਿਸ ਦੇ ਬਹਾਦਰੀ ਤੇ ਕੁਰਬਾਨੀ ਭਰੇ ਇਤਿਹਾਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਤਵਾਦ ਦੌਰਾਨ ਪੰਜਾਬ ਵੱਲੋਂ ਹੰਢਾਈਆਂ ਔਖੀਆਂ ਪ੍ਰਸਥਿਤੀਆਂ ਅਤੇ ਸ਼ਾਂਤੀ ਦੀ ਬਹਾਲੀ ਲਈ ਪੁਲੀਸ ਦੀਆਂ ਮਹਾਨ ਕੁਰਬਾਨੀਆਂ ਨੂੰ ਚੇਤੇ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਪਰਿਵਾਰਾਂ ਨਾਲ ਵਾਅਦਾ ਕੀਤਾ ਕਿ ਹਥਿਆਰਬੰਦ ਪੁਲਿਸ ਵਿੱਚ ਭਰਤੀ, ਉਨ੍ਹਾਂ ਦੇ ਬੱਚਿਆਂ ਦੀ ਤਾਇਨਤੀ ਗ੍ਰਹਿ ਜ਼ਿਲ੍ਹਿਆਂ ਦੇ ਨੇੜੇ ਕਰਨ ਬਾਰੇ ਮੰਗ ਨੂੰ ਸਰਕਾਰ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਮੁੱਖ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆਂ ਮੌਕੇ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਫੋਰਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੁਲਿਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਸ਼ਹੀਦਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਜੋਤ ਜਗਾਈ।
ਸੂਬੇ ਵਿੱਚ ਐਸ.ਪੀ.ਓਜ਼ ਅਤੇ ਹੋਮਗਾਰਡਜ਼ ਸਮੇਤ ਪੁਲਿਸ ਦੇ ਕੁੱਲ 1600 ਸ਼ਹੀਦਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਸਮੇਤ ਬਾਕੀ ਪੁਲਿਸ ਫੋਰਸ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਪਰਿਵਾਰਕ ਪੈਨਸ਼ਨ ਲਈ ਡੀ.ਜੀ.ਪੀ. ਨੂੰ ਲੋੜੀਂਦਿਆਂ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਸਕੀਮ ਨੂੰ ਅੱਤਵਾਦ ਵਿਰੁੱਧ ਲੜਾਈ ਦੌਰਾਨ ਮਾਰੇ ਗਏ ਸਰਕਾਰੀ ਮੁਲਾਜ਼ਮ ਦੀ ਵਿਧਵਾ ਜਾਂ ਮਾਤਾ ਨੂੰ ਪੈਨਸ਼ਨ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਪੈਨਸ਼ਨ ਦੀ ਰਾਸ਼ੀ ਮੁਲਾਜ਼ਮ ਦੀ ਮੌਤ ਸਮੇਂ ਦੌਰਾਨ ਉਸ ਦੀ ਆਖਰੀ ਤਨਖਾਹ ਦੇ ਬਰਾਬਰ ਹੋਵੇਗੀ। ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਵਿਧਵਾਵਾਂ ਸਾਡੇ ਪਰਿਵਾਰ ਦਾ ਹਿੱਸਾ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਾਡਾ ਫਰਜ਼ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਪੁਲਿਸ ਮੁਲਾਜ਼ਮ ਬਹੁਤ ਔਖੀਆਂ ਹਾਲਤਾਂ ਵਿੱਚ ਕੰਮ ਕਰਦੇ ਹਨ ਅਤੇ ਕਈ ਵਾਰ ਉਨ੍ਹਾਂ ਨੂੰ 24-24 ਘੰਟੇ ਕੰਮ ਕਰਨਾ ਪੈਂਦਾ ਹੈ ਜਿਸ ਕਰਕੇ ਉਹ ਬਹੁਤਾ ਸਮਾਂ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਨੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਵਧੀਆ ਮਕਾਨ, ਸਿਹਤ ਸੰਭਾਲ ਅਤੇ ਬੱਚਿਆਂ ਦੀ ਸਿੱਖਿਆ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੜਾਈ ਵਿੱਚ ਮਾਰੇ ਜਾਂਦੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਅਕਸਰ ਗੁਰਬਤ ਅਤੇ ਨਿਆਸਰਿਆਂ ਵਾਲਾ ਜੀਵਨ ਜਿਉਣਾ ਪੈਂਦਾ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਅੱਤਵਾਦੀਆਂ ਹੱਥੋਂ ਮਾਰੇ ਗਏ ਪੁਲਿਸ ਮੁਲਾਜ਼ਮਾਂ ਵਿੱਚੋਂ ਕੁਝ ਮੁਲਾਜ਼ਮਾਂ ਦੇ ਬੱਚਿਆਂ ਨੂੰ ਐਕਸ-ਗ੍ਰੇਸੀਆ ਸਹਾਇਤਾ ਅਤੇ ਨੌਕਰੀਆਂ ਪਹਿਲਾਂ ਹੀ ਦੇ ਦਿੱਤੀਆਂ ਹਨ ਅਤੇ ਇਹ ਪ੍ਰਕ੍ਰਿਆ ਇਸੇ ਤਰ੍ਹਾਂ ਜਾਰੀ ਰਹੇਗੀ। ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਕੁਝ ਮਹੀਨਿਆਂ ਵਿੱਚ ਉਨ੍ਹਾਂ ਲਈ ਹੋਰ ਭਲਾਈ ਉਪਰਾਲਿਆਂ ਦਾ ਐਲਾਨ ਕੀਤਾ ਜਾਵੇਗਾ।
ਪੰਜਾਬ ਪੁਲਿਸ ਹੈਡਕੁਆਟਰ ਦੇ ਪ੍ਰਵੇਸ਼ ਦੁਆਰ ‘ਤੇ ਸਥਾਪਤ ਕੀਤੀ ਗਈ ਸ਼ਹੀਦੀ ਯਾਦਗਾਰ ਪੰਜਾਬ ਪੁਲਿਸ ਵੱਲੋਂ ਆਪਣੇ ਸ਼ਹੀਦਾਂ ਨੂੰ ਇਕ ਨਿਮਰ ਸ਼ਰਧਾਂਜਲੀ ਹੈ। ਯਾਦਗਾਰ ਦੀ ਭਾਵਨਾ ਰਾਬਰਟ ਲੌਰੇਨਸ ਬਾਇਯੋਨ ਦੀ ਕਵਿਤਾ ”ਫਾਰ ਦੀ ਫਾਲਨ” ਦੇ ਇਕ ਮਸ਼ਹੂਰ ਕਥਨ ਦੁਆਰਾ ਦਰਸਾਈ ਗਈ ਹੈ। ਇਹ ਕਵਿਤਾ ਪਹਿਲੇ ਵਿਸ਼ਵ ਯੁੱਧ ਦੇ ਸ਼ੁਰੂ ਹੋਣ ਸਮੇਂ 1914 ਵਿੱਚ ਰਚੀ ਗਈ ਸੀ। ਇਸ ਕਵਿਤਾ ਦੀ ਇਕ ਪੰਕਤੀ, ”ਸਵੇਰ-ਸ਼ਾਮ, ਅਸੀਂ ਉਨ੍ਹਾਂ ਨੂੰ ਯਾਦ ਰੱਖਾਂਗੇ”। ਇਸ ਯਾਦਗਾਰ ‘ਤੇ ਸ਼ਹੀਦਾਂ ਦੇ ਨਾਂ ਵੇਰਵੇ ਸਹਿਤ ਉਕਰੇ ਹੋਏ ਹਨ।
ਇਸ ਮੌਕੇ ਪੰਜਾਬ ਪੁਲਿਸ ਦੇ ਸੂਬਾ ਮੁਖੀ ਸੁਰੇਸ਼ ਅਰੋੜਾ ਨੇ ਦੱਸਿਆ ਕਿ ਇਕ ਕੰਧ ‘ਤੇ ਸ਼ਹੀਦਾਂ ਦੇ ਨਾਮ ਨਾਲ ਸ਼ਹੀਦੀ ਜੋਤ ਸਥਾਪਤ ਕਰਨ ਦਾ ਵਿਚਾਰ ਉਨ੍ਹਾਂ ਨੂੰ ਨਿਊਯਾਰਕ ਵਿੱਚ ਨਿਊਯਾਰਕ ਪੁਲਿਸ ਡਿਪਾਰਟਮੈਂਟ ਹੈਡਕੁਆਟਰ ਦੇ ਦੌਰੇ ਦੌਰਾਨ ਆਇਆ।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ. ਕਲਸੀ, ਡੀ.ਜੀ.ਪੀ. ਅਮਨ ਤੇ ਕਾਨੂੰਨ ਐਚ.ਐਸ. ਢਿੱਲੋਂ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ, ਡੀ.ਜੀ.ਪੀ. ਪ੍ਰਸ਼ਾਸਨ ਐਮ.ਕੇ. ਤਿਵਾੜੀ, ਡੀ.ਜੀ.ਪੀ. ਜੇਲ੍ਹਾਂ ਆਈ.ਪੀ.ਐਸ. ਸਹੋਤਾ, ਡੀ.ਜੀ.ਪੀ. ਪ੍ਰਬੰਧ ਅਤੇ ਆਧੁਨਿਕੀਰਨ ਵੀ.ਕੇ. ਭਾਵਰਾ, ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ, ਡੀ.ਜੀ.ਪੀ. (ਆਈ.ਵੀ.ਸੀ.) ਜਸਮਿੰਦਰ ਸਿੰਘ, ਡੀ.ਜੀ.ਪੀ. (ਐਚ.ਆÐਰ.ਡੀ. ਐਸ. ਚਟੋਪਧਿਆਏ, ਏ.ਡੀ.ਜੀ.ਪੀ.-ਕਮ-ਚੀਫ ਵਿਜੀਲੈਂਸ ਡਾਇਰੈਕਟਰ ਬੀ.ਕੇ.ਉੱਪਲ, ਏ.ਡੀ.ਜੀ.ਪੀ.-ਕਮ-ਡਾਇਰਕੈਟਰ ਜਨਰਲ ਹੋਮਗਾਰਡਜ਼ ਬੀ.ਕੇ. ਬਾਵਾ, ਏ.ਡੀ.ਜੀ.ਪੀ. ਭਲਾਈ ਸੰਜੀਵ ਕਾਲੜਾ, ਏ.ਡੀ.ਜੀ.ਪੀ. ਨੀਤੀ, ਨਿਯਮ ਅਤੇ ਆਵਾਜਾਈ ਸ਼ਰਦ ਸੱਤਿਆ ਚੌਹਾਨ, ਏ.ਡੀ.ਜੀ.ਪੀ. ਸੁਰੱਖਿਆ ਗੌਰਵ ਯਾਦਵ, ਏ.ਡੀ.ਜੀ.ਪੀ. (ਪੀ.ਏ.ਪੀ) ਕੁਲਦੀਪ ਸਿੰਘ ਅਤੇ ਏ.ਡੀ.ਜੀ.ਪੀ. ਮੁੱਖ ਮੰਤਰੀ/ਸੁਰੱਖਿਆ ਖੂਬੀ ਰਾਮ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

by Ranjit Singh
December 17, 2025
0

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: 'ਆਪ' ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ ਚੰਡੀਗੜ੍ਹ, 17 ਦਸੰਬਰ 2025...

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

by Ranjit Singh
December 17, 2025
0

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ)- ਆਈਪੀਐਲ (IPL) ਦੇ 19ਵੇਂ...

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

by Ranjit Singh
December 17, 2025
0

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) - ਪੰਜਾਬ (Punjab) ਦੇ ਮੁੱਖ...

Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

by Navjot
December 17, 2025
0

Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ  ਚੰਡੀਗੜ੍ਹ, 17ਦਸੰਬਰ(ਵਿਸ਼ਵ ਵਾਰਤਾ) Winter Session :  ਅੱਜ ਬੁੱਧਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ

December 17, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

by Ranjit Singh
December 17, 2025
0

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ - ਟਰੰਪ ਜੂਨੀਅਰ ਪੰਜ ਬੱਚਿਆਂ ਦਾ ਪਿਤਾ ਹੈ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 