ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ : ਚੰਨੀ

453
Advertisement


ਐਸ.ਏ.ਐਸ. ਨਗਰ,  01 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਸਰਾਕਰ ਵਲੋਂ ਸੂਬੇ ਭਰ ਵਿਚ ਨੌਜਵਾਨਾਂ ਨੂੰ ‘ਘਰ ਘਰ ਨੌਕਰੀ’ ਮੁਹਿਮ ਦੇ ਤਹਿਤ ਸੂਬੇ ਭਰ ਵਿਚ 21 ਥਾਵਾਂ ‘ਤੇ ਲਗਾਏ ਗਏ ਨੋਕਰੀ ਮੇਲਿਆਂ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਦੇਣ ਲਈ 5 ਸਤੰਬਰ ਨੂੰ ਐਸ.ਏ.ਐਸ. ਨਗਰ ਦੇ ਸੈਕਟਰ 78 ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਅੱਜ ਇੱਥੇ ਇਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਪਹੁੰਚੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਾਕਰ ਵਲੋਂ ਪਹਿਲੇ ਫੇਜ਼ ਦੌਰਾਨ ਲਗਾਏ ਗਏ ਨੌਕਰੀ ਮੇਲੇ ਪੂਰੀ ਤਰਾਂ ਨਾਲ ਸਫਲ ਰਹੇ ਹਨ।ਉਨ੍ਹਾਂ ਦੱਸਿਆ ਕਿ ਰਾਜ ਪੱਧਰ ਨੌਕਰੀ ਮੇਲੇ ਦੇ ਪਹਿਲੇ ਫੇਜ਼ ਦੌਰਾਨ 900 ਕੰਪਨੀਆਂ ਪੰਜਾਬ ਸਰਕਾਰ ਨਾਲ ਰਜਿਸ਼ਟਰ ਹੋਈਆਂ ਹਨ, ਜਿੰਨਾਂ ਵਲੋਂ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਏ ਗਏ ਹਨ।
ਸ. ਚੰਨੀ ਨੇ ਇਸ ਮੌਕੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਇਸ ਸਮਾਗਮ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ।ਉਨ੍ਹ ਕਿਹਾ ਕਿ ਨੌਜਾਵਨਾਂ ਦੇ ਆਉਣ ਜਾਣ ਲਈ ਟ੍ਰੈਫਿਕ ਦੇ ਸੁਖਾਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਨੂੰ ਕੋਈ ਵੀ ਦਿੱਕਤ ਨਾ ਆ ਸਕੇ।ਉਨ੍ਹਾਂ ਇਸ ਮੌਕੇ ਆਵਾਜਾਈ ਦੇ ਪੁਖਤਾ ਪ੍ਰਬੰਧਾਂ ਦੇ ਨਾਲ-ਨਾਲ ਪਾਰਕਿੰਗ, ਕਾਣ ਪੀਣ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।ਇਸ ਮੌਕੇ ਉਨ੍ਹਾਂ ਕਿਹਾ ਕਿ ਸਮਾਗਮ ਵਿਚ ਪਹੁੰਚਣ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਨਿੱਜੀ ਅਦਾਰਿਆਂ ਦੇ ਨੁਮਾਇੰਦਿਆਂ ਦੇ ਬੈਠਣ ਦੇ ਪੁਖਤਾ ਪ੍ਰਬੰਧ ਕੀਤੇ ਜਾਣ।
ਇਸ ਤੋਂ ਪਹਿਲਾਂ ਉਨ੍ਹਾਂ ਕੀਤੇ ਜਾਣ ਵਾਲੇ ਸਮਾਗਮ ਵਾਲੀ ਥਾਂ ਦਾ ਜਾਇਜਾ ਵੀ ਲਿਆ। ਇਸ ਮੌਕੇ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਪ੍ਰਵੀਨ ਕੁਮਾਰ ਥਿੰਦ ਨੇ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ , ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Advertisement

LEAVE A REPLY

Please enter your comment!
Please enter your name here