ਭਵਾਨੀਗੜ ਇਲਾਕੇ ਦੀਆਂ ਬਸਤੀਆਂ ’ਚ ਸਿੱਖਿਆ ਮੰਤਰੀ ਸਿੰਗਲਾ ਨੇ ਆਪ ਜਾ ਕੇ ਵੰਡਿਆ ਜ਼ਰੂਰਤ ਦਾ ਸਾਮਾਨ
ਭਵਾਨੀਗੜ/ਸੰਗਰੂਰ, 27 ਮਾਰਚ( ਵਿਸ਼ਵ ਵਾਰਤਾ)-ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਫਿਊ ਦੌਰਾਨ ਜ਼ਰੂਰਤ ਦਾ ਸਾਮਾਨ ਪੁੱਜਦਾ ਕਰਨ ਲਈ ਲਗਾਤਾਰ ਦੂਸਰੇ ਦਿਨ ਆਪਣੀ ਕਵਾਇਦ ਨੂੰ ਜਾਰੀ ਰੱਖਿਆ। ਅੱਜ ਸ੍ਰੀ ਸਿੰਗਲਾ ਵੱਲੋਂ ਭਵਾਨੀਗੜ ਇਲਾਕੇ ਦੀਆਂ ਝੁੱਗੀਆਂ-ਬਸਤੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਆਪਣੇ ਹੱਥੀਂ ਰਾਸ਼ਨ ਦਾ ਸਾਮਾਨ ਵੰਡਣ ਤੋਂ ਬਾਅਦ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸ ਵੇਲੇ ਦੁਨੀਆਂ ਦੇ ਕਈ ਮੁਲਕ ਨੋਵਲ ਕਰੋਨਾਵਾਇਰਸ ਨਾਲ ਲੜ ਰਹੇ ਅਤੇ ਇਸ ਔਖੀ ਘੜੀ ਸਾਨੂੰ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਸ੍ਰੀ ਸਿੰਗਲਾ ਨੇ ਕਿਹਾ ਉਨਾਂ ਦੇ ਵਲੰਟੀਅਰਜ਼ ਵੱਲੋਂ ਵੀ ਲਗਾਤਾਰ ਆਪਣੇ ਖੇਤਰ ਦੇ ਲੋੜਵੰਦ ਪਰਿਵਾਰਾਂ ਦੀ ਸ਼ਨਾਖ਼ਤ ਕਰਕੇ ਉਨਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਰਾਮਪੁਰਾ, ਬਲਿਆਲ ਅਤੇ ਸ਼ਹਿਰ ਦੀਆਂ ਇਨਾਂ ਬਸਤੀਆਂ ਵਿੱਚ ਘਰਾਂ ਵਿੱਚ ਰਾਸ਼ਨ ਦੀ ਲੋੜ ਦਾ ਪਤਾ ਚੱਲਦਿਆਂ ਤੁਰੰਤ ਹੀ ਉਨਾਂ ਅੱਜ ਇਨਾਂ ਥਾਂਵਾਂ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਤੁਰੰਤ ਰਾਹਤ ਮੁਹੱਈਆ ਕਰਵਾਈ ਜਾ ਸਕੇ।
ਸ੍ਰੀ ਸਿੰਗਲਾ ਨੇ ਵੱਖ-ਵੱਖ ਝੁੱਗੀਆਂ ਵਿੱਚ ਜਾ ਕੇ ਇਕੱਲੇ ਇਕੱਲੇ ਪਰਿਵਾਰ ਨੂੰ ਆਪਸੀ ਫਾਸਲਾ ਰੱਖਣ ਲਈ ਵੀ ਪ੍ਰੇਰਿਤ ਕਰਦਿਆਂ ਦੱਸਿਆ ਕਿ ਨੋਵਲ ਕਰੋਨਾਵਾਇਰਸ ਦੀ ਰੋਕਥਾਮ ਨੂੰ ਲੈ ਕੇ ਮੌਜੂਦਾ ਸਮੇਂ ਸਰਕਾਰ ਵੱਲੋਂ ਜੋ ਕਰਫ਼ਿਊ ਲਗਾਇਆ ਗਿਆ ਹੈ ਇਸ ਵਿੱਚ ਸਭ ਨੂੰ ਆਪਣੇ ਆਪਣੇ ਘਰਾਂ ਵਿੱਚ ਰਹਿਣ ਦੀ ਹਿਦਾਇਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜੇਕਰ ਕਿਸੇ ਨਾਲ ਗੱਲਬਾਤ ਕਰਨੀ ਹੈ ਤਾਂ ਆਪਸ ਵਿੱਚ ਕੁਝ ਦੂਰੀ ਜ਼ਰੂਰ ਰੱਖੀ ਜਾਵੇ ਅਤੇ ਵਾਰ-ਵਾਰ ਆਪਣੇ ਹੱਥ ਸਾਬਣ ਨਾਲ ਧੋਤੇ ਜਾਣ।ਉਨਾਂ ਦੱਸਿਆ ਕਿ ਜੇਕਰ ਤੁਹਾਡੇ ਇਲਾਕੇ ਵਿੱਚ ਕਿਸੇ ਨੂੰ ਖੰਘ, ਗਲੇ ਵਿੱਚ ਖਰਾਸ਼, ਬੁਖਾਰ ਅਤੇ ਸਾਹ ਲੈਣ ਵਿੱਚ ਕਠਿਨਾਈ ਆ ਰਹੀ ਹੈ ਤਾਂ ਇਸ ਸਬੰਧ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ।
ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਚੰਗੀ ਸਿਹਤ ਲਈ ਹਮੇਸ਼ਾ ਵਚਨਬੱਧ ਰਹੀ ਹੈ ਅਤੇ ਲੋਕਾਂ ਨੂੰ ਇਸ ਮੌਕੇ ਚਾਹੀਦਾ ਹੈ ਕਿ ਉਹ ਸਰਕਾਰ ਦੀ ਅਪੀਲ ਦੀ ਪਾਲਣਾ ਕਰਨ ਤਾਂ ਜੋ ਅਸੀਂ ਜਲਦ ਕਰੋਨਾਵਾਇਰਸ ਨੂੰ ਮਾਤ ਦੇ ਸਕੀਏ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਹਲਕੇ ਦੇ ਹਰ ਇੱਕ ਪਿੰਡ ਅਤੇ ਸ਼ਹਿਰ ਵਿਚ ਜ਼ਰੂਰੀ ਵਸਤਾਂ ਦੀ ਪੁਹੰਚ ਨੂੰ ਯਕੀਨੀ ਬਣਾਉਣ।
Punjab: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ
Punjab: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਜਲਦ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਨਗੇ ਐਚ.ਐਸ. ਫੂਲਕਾ ਚੰਡੀਗੜ੍ਹ, 7 ਦਸੰਬਰ:...