ਕੋਟਕਪੂਰਾ ਗੋਲੀਕਾਂਡ ਮਾਮਲਾ
ਫਰੀਦਕੋਟ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ
ਪੜ੍ਹੋ, ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਚੰਡੀਗੜ੍ਹ,30ਮਈ(ਵਿਸ਼ਵ ਵਾਰਤਾ)-ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅੱਜ ਪੰਜਾਬ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫਰੀਦਕੋਟ ਅਦਾਲਤ ‘ਚ ਪੇਸ਼ ਹੋਏ। ਇਸ ਦੌਰਾਨ ਬਾਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ, ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਇਆ ਜਾ ਰਿਹਾ ਹੈ। ਦੱਸ ਦਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ। ਅੱਜ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਣਵਾਈ ਅਗਲੀ ਤਰੀਕ ਤੱਕ ਮੁਲਤਵੀ ਕਰ ਦਿੱਤੀ।