-ਕੋਵਾ ਐਪ ਡਾਊਨਲੋਡ ਕਰਕੇ ਕੋਰੋਨਾ ਵਾਇਰਸ ਤੋਂ ਬਚਾਅ ਬਾਰੇ ਜਾਣਨ ਆਮ ਲੋਕ-ਕੁਮਾਰ ਅਮਿਤ
-ਲੋਕਾਂ ਨੂੰ ਖ਼ੁਦ ਭੀੜ-ਭੜੱਕੇ ਵਾਲੀਆਂ ਥਾਵਾਂ ‘ਚ ਜਾਣ ਤੇ ਤੇ ਬੱਚਿਆਂ ਨੂੰ ਵੀ ਅਜਿਹੀਆਂ ਥਾਵਾਂ ‘ਤੇ ਲਿਜਾਣ ਤੋਂ ਗੁਰੇਜ ਕਰਨ ਦੀ ਅਪੀਲ
ਪਟਿਆਲਾ, 17 ਮਾਰਚ ( ਵਿਸ਼ਵ ਵਾਰਤਾ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੁੱਕੇ ਗਏ ਕਦਮਾਂ ਦੇ ਮੱਦੇਨਜ਼ਰ ਇੱਕ ਮੋਬਾਇਲ ਐਪ ‘ਕੋਵਾ ਪੰਜਾਬ’ ਵੀ ਤਿਆਰ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕ ‘COVA PUNJAB ਕੋਵਾ ਪੰਜਾਬ’ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ਤੋਂ ਡਾਊਨਲੋਡ ਕਰਕੇ ਕੋਰੋਨਾ ਵਾਇਰਸ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਕਿ ਇਸ ਬਿਮਾਰੀ ਤੋਂ ਬਚਿਆ ਜਾ ਸਕੇ।
ਸ੍ਰੀ ਕੁਮਾਰ ਅਮਿਤ ਨੇ ਆਮ ਲੋਕਾਂ ਨੂੰ ਇਸ ਐਪ ਨੂੰ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਨੇ ਕੋਰੋਨਾ ਵਾਇਰਸ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ, ਉਥੇ ਹੀ ਜ਼ਿਲ੍ਹੇ ਵਿੱਚ ਵੀ ਇਸ ਵਾਇਰਸ ਤੋਂ ਬਚਣ ਅਤੇ ਇਸ ਦੀ ਰੋਕਥਾਮ ਲਈ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਖ਼ੁਦ ਭੀੜ-ਭੜੱਕੇ ਵਾਲੀਆਂ ਥਾਵਾਂ ‘ਚ ਜਾਣ ਤੋਂ ਗੁਰੇਜ਼ ਕਰਨ ਉਥੇ ਹੀ ਆਪਣੇ ਬੱਚਿਆਂ ਨੂੰ ਵੀ ਅਜਿਹੀਆਂ ਥਾਵਾਂ ‘ਤੇ ਨਾ ਲੈਕੇ ਜਾਣ ਤਾਂਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ।
ਸ੍ਰੀ ਕੁਮਾਰ ਅਮਿਤ ਨੇ ਇਹ ਵੀ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਨਾ ਦਿਖਾਈ ਜਾਵੇ, ਕਿਉਂਕਿ ਨੋਵਲ ਕਰੋਨਾਵਾਇਰਸ ਦੇ ਮਾਮਲੇ ‘ਚ ਸਥਿਤੀ ਪੂਰੀ ਨਿਯੰਤਰਣ ਹੇਠ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ 24 ਘੰਟੇ ਅਤੇ ਹਫ਼ਤੇ ਦੇ ਸੱਤ ਦਿਨ ਪੂਰੀ ਤਰ੍ਹਾਂ ਸਰਗਰਮ ਹੈ।
Transfer news : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ
Transfer news : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ 38 IAS ਅਤੇ 1 PSC ਅਧਿਕਾਰੀ ਇੱਧਰੋਂ - ਉੱਧਰ ਚੰਡੀਗੜ੍ਹ, 12...