ਅੰਮ੍ਰਿਤਸਰ, 7 ਜੁਲਾਈ (ਵਿਸ਼ਵ ਵਾਰਤਾ)- ਅੱਜ ਸ. ਬਲਵਿੰਦਰ ਸਿੰਘ ਸੰਧੂ ਜਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਕੋਵਿਡ -19 ਦੇ ਦੁਸ਼ ਪ੍ਰਭਾਵਾਂ ਤੋਂ ਬਚਣ ਲਈ ਐਨ:ਜੀ:ਓ ਸੇਵਾ ਸੰਕਪਲ ਸੁਸਾਇਟੀ ਨਾਲ ਮਿਲ ਕੇ ਇਕ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ। ਇਸ ਐਨ:ਜੀ:ਓ ਵੱਲੋਂ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਵੱਖ ਵੱਖ ਤਰਾਂ ਦੇ ਨਾਅਰੇ ਜਿਵੇਂ ਕਿ ਮਾਸਕ ਪਾ ਕੇ ਰੱਖੋ, ਇਕ ਦੂਜੇ ਤੋਂ ਰੱਖੋ ਦੂਰੀ, ਹੱਥ ਸਾਫ ਰੱਖੋ ਅਤੇ ਬਚਾਓ ਵਿੱਚ ਹੀ ਬਚਾਓ ਹੈ ਨੂੰ ਵੱਖ ਵੱਖ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਇਸ ਮਹਾਂਮਾਰੀ ਤੋਂ ਬਚ ਸਕਣ।
ਇਸ ਮੌਕੇ ਜਿਲਾ ਤੇ ਸੈਸ਼ਨ ਜੱਜ ਸ. ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੂਰੇ ਸੰਸਾਰ ਵਿੱਚ ਅਜੇ ਤੱਕ ਕੋਵਿਡ-19 ਮਹਾਂਮਾਰੀ ਦੀ ਵੈਕਸਨ ਤਿਆਰ ਨਹੀਂ ਹੋਈ ਅਤੇ ਵਿਸ਼ਵ ਸਿਹਤ ਸੰਗਠਨ ਦੀਆਂ ਹਦਾਇਤਾਂ ਅਨੁਸਾਰ ਕੁਝ ਸਾਵਧਾਨੀਆਂ ਵਰਤ ਕੇ ਹੀ ਇਸ ਮਹਾਂਮਾਹਰੀ ਤੋਂ ਬਚ ਸਕਦੇ ਹਾਂ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਣ ਦਾ ਤਰੀਕਾ ਬਚਾਓ ਵਿੱਚ ਹੀ ਬਚਾਓ ਹੈ। ਸ. ਸੰਧੂ ਨੇ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਘਰੋਂ ਬਾਹਰ ਨਿਕਲਣ ਲੱਗਿਆਂ ਮਾਸਕ ਦੀ ਵਰਤੋਂ ਜਰੂਰ ਕਰਨ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ, ਸਮੇਂ ਸਮੇਂ ਸਿਰ ਹੱਥਾਂ ਨੂੰ ਸਾਫ ਕਰਨ ਅਤੇ ਜਨਤਕ ਥਾਂਵਾਂ ਤੇ ਥੁੱਕਣ ਤੋਂ ਪ੍ਰਹੇਜ ਕਰਨ। ਉਨਾਂ ਕਿਹਾ ਕਿ ਇਸ ਐਨ:ਜੀ:ਓ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਕਾਨੂੰਨੀ ਸੇਵਾ ਅਥਾਰਟੀ ਅਤੇ ਬਾਰ ਐਸੋਸੀਏਸ਼ਨ ਵੱਲੋਂ ਮਿਲ ਕੇ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾਵੇਗਾ।
ਇਸ ਮੌਕੇ ਸੇਵਾ ਸੰਕਪਲ ਸੁਸਾਇਟੀ ਦੇ ਉਪ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਉਨਾਂ ਦੀ ਸੁਸਾਇਟੀ ਵੱਲੋਂ ਵੱਖ ਵੱਖ ਤਰਾਂ ਦੇ ਨਾਅਰੇ ਬਣਾ ਕੇ ਸ਼ੋਸ਼ਲ ਮੀਡੀਆ ਰਾਹੀਂ ਘਰ ਘਰ ਤੱਕ ਕਰੋਨਾ ਮਹਾਂਮਾਰੀ ਤੋਂ ਬਚਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸਾਨੂੰ ਇਸ ਮੁਹਿੰਮ ਵਿੱਚ ਜਿਲਾ ਕਾਨੂੰਨੀ ਸੇਵਾਵਾਂ, ਵਕੀਲ ਸਹਿਬਾਨ ਅਤੇ ਸਮਾਜ ਸੇਵਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ੍ਰੀ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਮਹਾਂਮਾਰੀ ਨੂੰ ਰੋਕਣ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਹ ਮਿਸ਼ਨ ਵੀ ਕਰੋਨਾ ਮਹਾਂਮਾਰੀ ਨੂੰਰੋਕਣ ਵਿੱਚ ਕਾਫੀ ਹੱਦ ਤੱਕ ਕਾਮਯਾਬ ਹੋਇਆ ਹੈ। ਸ੍ਰੀ ਸੰਧੂ ਨੇ ਕਿਹਾ ਕਿ ਸਾਫਾ ਸਭ ਦਾ ਫਰਜ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਮਿਸ਼ਨ ਨੂੰ ਕਾਮਯਾਬ ਕਰੀਏ।