ਕੌਮੀ ਝੰਡੇ ਦਾ ਮਾਣ-ਸਨਮਾਨ ਕਰਨ ਸਬੰਧੀ ਹਦਾਇਤਾਂ ਜਾਰੀ

354
Advertisement

ਚੰਡੀਗੜ੍ਹ, 14 ਸਤੰਬਰ(ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਕੌਮੀ ਝੰਡੇ ਦੇ ਮਾਣ-ਸਨਮਾਨ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਪੱਤਰ ਦੀ ਕਾਪੀ ਸੂਬੇ ਦੀਆਂ ਸਾਰੀਆਂ ਡਵੀਜ਼ਨਾਂ ਦੇ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਭੇਜਕੇ ਲਿਖਿਆ ਗਿਆ ਹੈ ਕਿ ਫਲੈਗ ਕੋਡ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ‘ਤੇ ਸਬੰਧਤ ਅਧਿਕਾਰੀ/ਵਿਅਕਤੀਆਂ/ਸੰਗਠਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਹਦਾਇਤਾਂ ਵਿਚ ਝੰਡੇ ਦੀ ਵਰਤੋਂ, ਫਹਿਰਾਉਣ, ਦੂਜੇ ਦੇਸ਼ਾਂ ਦੇ ਝੰਡੇ ਨਾਲ ਲਾਉਣ ਅਤੇ ਝੰਡੇ ਨੂੰ ਸਲਾਮੀ ਦੇਣ ਸਮੇਂ ਧਿਆਨਯੋਗ ਗੱਲਾਂ ਬਾਰੇ ਦੱਸਿਆ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਹੱਤਵਪੂਰਣ ਦਿਵਸਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਖੇਡਾਂ ਮੌਕੇ ਕਾਗਜ਼ ਦੇ ਬਣੇ ਝੰਡਿਆਂ ਦੀ ਵਰਤੋਂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਸਮਾਗਮ ਬਾਅਦ ਪੂਰੇ ਮਾਣ-ਸਨਮਾਨ ਨਾਲ ਝੰਡੇ ਨੂੰ ਨਸ਼ਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਜ਼ਰੂਰੀ ਹੈ ਤਾਂ ਜੋ ਸਮਾਗਮ ਵਾਲੀ ਥਾਂ ‘ਤੇ ਜਗ੍ਹਾਂ-ਜਗ੍ਹਾਂ ਝੰਡਿਆਂ ਨੂੰ ਜ਼ਮੀਨ ‘ਤੇ ਨਾ ਸੁੱਟ ਕੇ ਉਸ ਦੇ ਨਿਰਾਦਰ ਤੋਂ ਬਚਿਆ ਜਾ ਸਕੇ।

Advertisement

LEAVE A REPLY

Please enter your comment!
Please enter your name here