ਕੰਗਣਾ ਰਣੌਤ ਦੀ ਫਿਲਮ Emergency ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਬਿਆਨ
ਚੰਡੀਗੜ੍ਹ, 19ਅਕਤੂਬਰ(ਵਿਸ਼ਵ ਵਾਰਤਾ) ਬੀਤੇ ਦਿਨੀਂ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਹਰੀ ਝੰਡੀ ਮਿਲ ਗਈ ਹੈ। ਐਮਰਜੈਂਸੀ ਨੂੰ ਸੈਂਸਰ ਬੋਰਡ ਤੋਂ ਰਿਲੀਜ਼ ਦੀ ਇਜਾਜ਼ਤ ਮਿਲ ਗਈ ਹੈ। ਪਰ ਇਸ ਫਿਲਮ ਦੀ ਰਿਲੀਜ਼ ਨੂੰ ਲੈ ਕੇ ਪੰਜਾਬ ਦੇ ਵਿੱਚ ਵਿਰੋਧ ਹੋ ਰਿਹਾ ਹੈ। ਪਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮਰਜੈਂਸੀ ਫਿਲਮ ਵਿੱਚ ਇਕ ਵੀ ਅਜਿਹਾ ਦ੍ਰਿਸ਼ ਨਹੀਂ ਜੋ ਸਿੱਖਾਂ ਦੀ ਛਵੀ ਨੂੰ ਖਰਾਬ ਕਰਦਾ ਹੋਵੇ। ਰਵਨੀਤ ਬਿੱਟੂ ਨੇ ਕੰਗਣਾ ਰਣੌਤ ਦੀ ਫ਼ਿਲਮ ਐਮਰਜੈਂਸੀ ਨੂੰ ਲੈ ਕੇ ਸਥਿਤੀ ਸਪੱਸ਼ਟ ਕੀਤੀ ਹੈ।
ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਸੈਂਸਰ ਬੋਰਡ ਦੇ ਚੇਅਰਮੈਨ ਨਾਲ ਸਿੱਖ ਬੁੱਧੀਜੀਵੀਆਂ ਨੇ ਬੈਠ ਕੇ ਵਿਵਾਦਿਤ ਦ੍ਰਿਸ਼ ਨੂੰ ਕਟਵਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਫਿਲਮ ਵਿੱਚ ਕੋਈ ਵੀ ਇਤਰਾਜ਼ਯੋਗ ਦ੍ਰਿਸ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫ਼ਿਲਮ ਵਿੱਚ ਹੁਣ ਸਿਰਫ਼ ਇੰਨਾ ਦਿਖਾਇਆ ਗਿਆ ਹੈ ਕਿ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਜੋ ਸਿੱਖਾਂ ਨਾਲ ਕੀਤਾ ਹੈ ਉਸ ਨੂੰ ਹੀ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਕਤਲੇਆਮ ਦੀ ਤਸਵੀਰ ਨੂੰ ਫਿਲਮ ਵਿੱਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਾਂ ਖਿਲਾਫ਼ ਜੋ ਵੀ ਜ਼ੁਲਮ ਹੋਇਆ ਹੈ ਉਸ ਨੂੰ ਹੀ ਦਿਖਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫ਼ਿਲਮ ਵਿੱਚ 1984 ਦੇ ਹਮਲੇ ਨੂੰ ਦਿਖਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਫ਼ਿਲਮ ਵਿੱਚ ਕੋਈ ਵੀ ਵਿਵਾਦਿਤ ਬਿਆਨ ਨਹੀਂ ਹੈ। ਇਸ ਦੇ ਨਾਲ ਹੀ ਰਵਨੀਤ ਬਿੱਟੂ ਨੇ ਫਿਲਮ ਦਾ ਵਿਰੋਧ ਕਰਨ ਵਾਲਿਆਂ ਨੂੰ ਸਵਾਲ ਕੀਤਾ ਕਿ ਉਹ ਕਿਉਂ ਨਹੀਂ ਚਾਹੁੰਦੇ ਕਿ ਜਨਤਾ ਨੂੰ 1984 ਦਾ ਸੱਚ ਪਤਾ ਲੱਗੇ। ਜਨਤਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਸ ਦੌਰਾਨ ਕੀ ਹੋਇਆ? ਹਾਲਾਤ ਕਿਹੋ ਜਿਹੇ ਸਨ? ਅਤੇ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖਾਂ ਨਾਲ ਕਿਹੋ ਜਿਹਾ ਸਲੂਕ ਕੀਤਾ ਗਿਆ?
ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਫਿਲਮ ਐਮਰਜੈਂਸੀ ‘ਚ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਫਿਲਮ ਵਿੱਚ ਇੰਦਰਾ ਗਾਂਧੀ ਦੀ ਹੱਤਿਆ ਅਤੇ ਉਸ ਤੋਂ ਪਹਿਲਾਂ ਅਤੇ ਬਾਅਦ ਦੇ ਹਾਲਾਤਾਂ ਨੂੰ ਦਿਖਾਇਆ ਗਿਆ ਹੈ। ਫਿਲਮ ਨੂੰ ਲੈ ਕੇ ਸਿੱਖ ਸੰਗਠਨਾਂ ਸਮੇਤ ਕਾਂਗਰਸ ਵਲੋਂ ਇਤਰਾਜ਼ ਉਠਾਏ ਗਏ ਸਨ ਅਤੇ ਇਸ ਕਾਰਨ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਗਈ ਸੀ। ਜਿਸ ਕਰਕੇ ਪਹਿਲਾਂ ਫਿਲਮ ਨੂੰ ਸੈਂਸਰ ਬੋਰਡ ਤੋਂ ਸਰਟੀਫਿਕੇਟ ਨਹੀਂ ਮਿਲ ਸਕਿਆ ਸੀ। ਇਸ ਤੋਂ ਬਾਅਦ ਫਿਲਮ ਦੇ ਕਈ ਸੀਨ ਹਟਾ ਦਿੱਤੇ ਗਏ ਹਨ ਅਤੇ ਹੁਣ ਫਿਲਮ ਨੂੰ ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲ ਗਿਆ। ਕੰਗਨਾ ਰਣੌਤ ਨੇ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਨ੍ਹਾਂ ਦੀ ਫਿਲਮ ਐਮਰਜੈਂਸੀ ਜਲਦ ਹੀ ਰਿਲੀਜ਼ ਹੋਵੇਗੀ।