ਕੱਲ੍ਹ ਅਦਾਲਤ ‘ਚ ਜ਼ਰੂਰ ਪਹੁੰਚਾਂਗਾ : ਡੇਰਾ ਪ੍ਰਮੁੱਖ

660
Advertisement


ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ)-ਡੇਰਾ ਸਿਰਸਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਿੰਘ, ਜਿਨ੍ਹਾਂ ਉਤੇ ਸਾਧਵੀ ਯੌਨ ਸ਼ੋਸ਼ਣ ਦੇ ਦੋਸ਼ ਲੱਗੇ ਹਨ, ਨੇ ਸਪਸ਼ਟ ਕੀਤਾ ਹੈ ਕਿ ਉਹ ਕੋਰਟ ਵਿਚ ਜ਼ਰੂਰ ਪੇਸ਼ ਹੋਣਗੇ| ਇਸ ਸਬੰਧੀ ਡੇਰਾ ਪ੍ਰਮੁੱਖ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਹਮੇਸ਼ਾ ਹੀ ਕਾਨੂੰਨ ਦਾ ਪਾਲਣ ਕੀਤਾ ਹੈ| ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਿੱਠ ਵਿਚ ਦਰਦ ਹੈ, ਫਿਰ ਵੀ ਉਹ ਕਾਨੂੰਨ ਦਾ ਪਾਲਣ ਕਰਦੇ ਹੋਏ ਅਦਾਲਤ ਵਿਚ ਪੇਸ਼ ਹੋਣਗੇ| ਉਨ੍ਹਾਂ ਨੇ ਕਿਹਾ ਕਿ ਸਾਨੂੰ ਪ੍ਰਮਾਤਮਾ ਉਤੇ ਦ੍ਰਿੜ੍ਹ ਵਿਸ਼ਵਾਸ ਹੈ ਅਤੇ ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ|
ਦੱਸਣਯੋਗ ਹੈ ਕਿ ਸਾਲ 2002 ਦੇ ਇਸ ਮਾਮਲੇ ਵਿਚ ਗੁਰਮੀਤ ਰਾਮ ਰਹੀਮ ਸਿੰਘ ਦੀ ਕੱਲ੍ਹ ਪੰਚਕੂਲਾ ਦੀ ਸੀਬੀਆਈ ਅਦਾਲਤ ਵਿਚ ਪੇਸ਼ੀ ਹੈ| ਇਸ ਦੌਰਾਨ ਉਨ੍ਹਾਂ ਦੇ ਸਮਰਥਕ ਵੀ ਵੱਡੀ ਗਿਣਤੀ ਵਿਚ ਪੰਚਕੂਲਾ ਪਹੁੰਚ ਚੁੱਕੇ ਹਨ, ਇਸ ਦੌਰਾਨ ਪ੍ਰਸ਼ਾਸਨ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਜੇਕਰ ਡੇਰਾ ਪ੍ਰਮੁੱਖ ਨੂੰ ਸਜਾ ਹੁੰਦੀ ਹੈ ਤਾਂ ਹਾਲਾਤ ਵਿਗੜ ਸਕਦੇ ਹਨ, ਇਸ ਲਈ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ|

Advertisement

LEAVE A REPLY

Please enter your comment!
Please enter your name here